Site icon TheUnmute.com

SC ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਪੜ੍ਹੋ ਪੂਰੀ ਖ਼ਬਰ

ਗੰਨਾ ਕਿਸਾਨਾਂ

ਚੰਡੀਗੜ੍ਹ 11 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਮੀਟਿੰਗ ‘ਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ (SC students) ਲਈ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਪ੍ਰਾਈਵੇਟ ਕਾਲਜਾਂ ਨੂੰ ਵਿਦਿਆਰਥੀਆਂ ਦੀਆਂ ਡਿਗਰੀਆਂ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਕਾਲਰਸ਼ਿਪ ਦੀ ਰਾਸ਼ੀ ਦੇ ਵਿਵਾਦ ਕਾਰਨ ਡਿਗਰੀਆਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਵਜ਼ੀਫੇ ਦਾ ਮੁੱਦਾ ਸਰਕਾਰ ਅਤੇ ਕਾਲਜਾਂ ਵਿਚਕਾਰ ਹੈ। ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਕੋਈ ਖੱਜਲ-ਖੁਆਰੀ ਨਹੀਂ ਹੋਣ ਦਿਆਂਗੇ |

Exit mobile version