ਅੰਮ੍ਰਿਤਸਰ, 29 ਜੁਲਾਈ 2024: ਗੁਰਦੁਆਰਾ ਸਾਹਿਬ ‘ਚ ਲੱਗੇ ਨਿਸ਼ਾਨ ਸਾਹਿਬ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਨੇ ਅਹਿਮ ਫੈਸਲਾ ਲਿਆ ਹੈ | ਨਿਸ਼ਾਨ ਸਾਹਿਬ (Nishan Sahib) ਦੇ ਰੰਗ ਦੇ ਪੈਦਾ ਹੋਏ ਭੁਲੇਖਾ ਨੂੰ ਦੂਰ ਕਰਨ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਰਬਸੰਮਤੀ ਨਾਲ ਫੈਸਲਾ ਲਿਆ ਹੈ | ਮਰਿਆਦਾ ਮੁਤਾਬਕ ਹੁਣ ਗੁਰਦੁਆਰਾ ਸਾਹਿਬ ‘ਚ ਕੇਸਰੀ ਰੰਗ ਦੀ ਥਾਂ ਰੰਗ ਸੁਰਮਈ ਅਤੇ ਬਸੰਤੀ ਰੰਗ ਸਵੀਕਾਰ ਕੀਤੇ ਜਾਣਗੇ |
ਜਿਕਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅਗਵਾਈ ’ਚ 15 ਜੁਲਾਈ ਨੂੰ ਹੋਈ ਇਕੱਤਰਤਾ ’ਚ ਪੰਜ ਸਿੰਘ ਸਾਹਿਬਾਨ ਨੇ ਫ਼ੈਸਲਾ ਕੀਤਾ ਸੀ ਕਿ ਗੁਰਦੁਆਰਾ ਸਾਹਿਬਾਨ ’ਚ ਲੱਗਣ ਵਾਲੇ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਰੰਗ ਰਹਿਤ ਮਰਿਆਦਾ ਮੁਤਾਬਕ ਬਸੰਤੀ ਜਾਂ ਸੁਰਮਈ ਹੋਵੇ। ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੱਤਰ ਭੇਜ ਕੇ ਸੰਗਤ ਨੂੰ ਇਸ ਬਾਰੇ ਜਾਗਰੂਕ ਕਰਨ ਲਈ ਕਿਹਾ ਗਿਆ ਸੀ।