TheUnmute.com

ਪੰਜਾਬ ਸਰਕਾਰ ਦਾ ਪੰਜਾਬ ਪੁਲਸ ਵਿਭਾਗ ਦੇ 47218 ਠੇਕਾ ਮੁਲਾਜ਼ਮਾਂ ਲਈ ਵੱਡਾ ਫ਼ੈਸਲਾ

ਚੰਡੀਗੜ੍ਹ 12 ਅਪ੍ਰੈਲ 2022: ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਭਾਗ ‘ਚ ਠੇਕੇ ‘ਤੇ ਨੌਕਰੀ ਕਰਦੇ ਮੁਲਾਜ਼ਮਾਂ ਦੇ ਲਈ ਵੱਡਾ ਫ਼ੈਸਲਾ ਲਿਆ ਹੈ । ਪੰਜਾਬ ਸਰਕਾਰ ਨੇ ਇਨ੍ਹਾਂ ਠੇਕੇ ਮੁਲਾਜ਼ਮਾਂ ਦੇ ਕਾਰਜਕਾਲ ਨੂੰ ਵਧਾ ਦਿੱਤਾ ਹੈ। ਪੰਜਾਬ ਸਰਕਾਰ ਦੁਆਰਾ ਜਾਰੀ ਪੱਤਰ ਦੇ ਅਨੁਸਾਰ ਸਰਕਾਰ ਨੇ ਪੰਜਾਬ ਪੁਲਸ ਵਿੱਚ ਨੌਕਰੀ ਕਰਦੇ 47218 ਮੁਲਾਜ਼ਮਾਂ ਦੇ ਕਾਰਜਕਾਲ ਵਿੱਚ 31 ਮਈ 2022 ਤੱਕ ਵਧਾ ਦਿੱਤਾ ਹੈ। ਜਿਕਰਯੋਗ ਹੈ ਕਿ ਸਰਕਾਰ ਦੁਆਰਾ ਇਹ ਆਰਜ਼ੀ ਭਰਤੀ ਕੀਤੀ ਗਈ ਸੀ।

Punjab Police Department

Exit mobile version