ਮੁੱਖ ਮੰਤਰੀ ਮਾਨ ਨੇ ਲਿਆ ਵੱਡਾ ਫੈਸਲਾ, ਹੁਣ ਵਿਧਾਇਕਾਂ ਨੂੰ ਮਿਲੇਗੀ ਇਕ ਵਾਰ ਦੀ ਪੈਨਸ਼ਨ

ਚੰਡੀਗੜ੍ਹ 25 ਮਾਰਚ 2022 : ਪੰਜਾਬ ਦੀ ਨਵੀਂ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ। ਹੁਣ ਤੋਂ ਵਿਧਾਇਕਾਂ ਨੂੰ ਸਿਰਫ਼ ਇੱਕ ਵਾਰ ਦੀ ਪੈਨਸ਼ਨ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ( Bhagwant Mann) ਨੇ ਕਿਹਾ ਕਿ ਕਈ ਵਾਰ ਪੈਨਸ਼ਨਾਂ ਦੇਣ ਨਾਲ ਖਜ਼ਾਨੇ ਤੇ ਪੈ ਰਿਹਾ ਵਾਧੂ ਬੋਝ ਘਟੇਗਾ। ਇਹ ਰਕਮ ਲੋਕਾਂ ਦੀ ਭਲਾਈ ਚ ਵਰਤਾਂਗੇ। ਐਮ.ਐਲ.ਏ. ਪੈਨਸ਼ਨ ਫਾਰਮੂਲੇ ‘ਚ ਬਦਲਾਅ ਕੀਤਾ ਗਿਆ ਹੈ। ਹੁਣ ਤੱਕ ਹਰ ਵਾਰ ਵਿਧਾਇਕ ਬਣਨ ਦੀ ਪੈਨਸ਼ਨ ਮਿਲਦੀ ਸੀ। ਵਿਧਾਇਕਾਂ ਨੂੰ ਮਿਲਣ ਵਾਲੇ ਭੱਤਿਆਂ ‘ਚ ਵੀ ਕਟੌਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ( Bhagwant Mann)  ਨੇ ਕਿਹਾ ਕਿ ਕਈ ਲੀਡਰਾਂ ਦੀ ਲੱਖਾਂ ‘ਚ ਪੈਨਸ਼ਨ ਹੈ। ਜਿਸ ਨਾਲ ਖਜ਼ਾਨੇ ‘ਤੇ ਕਰੋੜਾਂ ਰੁਪਏ ਦਾ ਬੋਝ ਪੈ ਰਿਹਾ। ਹੁਣ ਇਹ ਵਾਧੂ ਪੈਨਸ਼ਨ ਦਾ ਪੈਸਾ ਲੋਕ ਭਲਾਈ ਲਈ ਵਰਤਿਆ ਜਾਵੇਗਾ।

10 ਵਾਰ ਦੇ ਵਿਧਾਇਕ ਦੀ ਪੈਨਸ਼ਨ 6 ਲੱਖ 62 ਹਜ਼ਾਰ ਪ੍ਰਤੀ ਮਹੀਨਾ ਬਣਦੀ ਹੈ। ਹੁਣ ਹਰ ਵਿਧਾਇਕ ਨੂੰ ਸਿਰਫ 75 ਹਜ਼ਾਰ ਪੈਨਸ਼ਨ ਮਿਲੇਗੀ। ਇਸ ਫੈਸਲੇ ਨਾਲ ਪੰਜ ਸਾਲਾਂ ਵਿੱਚ 80 ਕਰੋੜ ਤੋਂ ਵੱਧ ਦੀ ਬਚਤ ਹੋਵੇਗੀ।

Scroll to Top