July 5, 2024 1:35 am
Punjab government

ਪੰਜਾਬ ਸਰਕਾਰ ਵਲੋਂ ਇਤਿਹਾਸ ਨਾਲ ਜੁੜੀਆਂ ਵਿਵਾਦਿਤ ਕਿਤਾਬਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ

ਚੰਡੀਗੜ੍ਹ 02 ਮਈ 2022: 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੜਾਈ ਜਾਣ ਵਾਲੀ ‘ਪੰਜਾਬ ਦਾ ਇਤਿਹਾਸ’ (History of Punjab) ਦੀਆਂ ਕਿਤਾਬਾਂ ’ਚ ਸਿੱਖ ਇਤਿਹਾਸ (Sikh History) ਨਾਲ ਸਬੰਧਤ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਲੇਖਕਾਂ/ਪਬਲਿਸ਼ਰਾਂ ਖ਼ਿਲਾਫ਼ ਕੇਸ ਦਰਜ ਦੇ ਆਦੇਸ਼ ਦਿੱਤੇ ਹਨ।

ਇਸਦੇ ਨਾਲ ਹੀ ਬਾਰ੍ਹਵੀਂ ਜਮਾਤ ਲਈ ਤਿਆਰ ਕੀਤੀਆਂ ਇਤਿਹਾਸ ਦੀਆਂ ਪੁਸਤਕਾਂ ਨੂੰ ਸਕੂਲਾਂ ਵਿੱਚ ਪੜ੍ਹਾਉਣ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਉਕਤ ਤਿੰਨੇ ਪੁਸਤਕਾਂ ਦੀ ਵਿਕਰੀ ’ਤੇ ਤੁਰੰਤ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਅਤੇ ਇਸ ਮਾਮਲੇ ’ਚ ਕੁਤਾਹੀ ਵਰਤਣ ਵਾਲਿਆਂ ਖਿਲਾਫ ਕਾਰਵਾਈ ਕਰਨ ਕਰਨ ਦੇ ਹੁਕਮ ਦਿੱਤੇ ਗਏ ਹਨ।

ਜਿਕਰਯੋਗ ਹੈ ਕਿ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਇਸ ਸਬੰਧੀ ਜਾਂਚ ਦੇ ਆਦੇਸ਼ ਦਿੱਤੇ ਸਨ ਤੇ ਪੜਤਾਲੀਆ ਅਧਿਕਾਰੀ ਵੱਲੋਂ ਸੌਂਪੀਆਂ ਗਈਆਂ ਤਿੰਨ ਰਿਪੋਰਟਾਂ ਸਰਕਾਰ ਨੂੰ ਭੇਜੀਆਂ ਗਈਆਂ ਸਨ। ਸੂਬਾ ਸਰਕਾਰ ਨੇ ਉਕਤ ਪੁਸਤਕਾਂ ਦੀ ਵਿਕਰੀ ’ਤੇ ਤੁਰੰਤ ਪ੍ਰਭਾਵ ਰੋਕ ਲਾ ਦਿੱਤੀ ਹੈ