Site icon TheUnmute.com

ਮੋਹਾਲੀ ‘ਚ ਵੱਡੀ ਵਾਰਦਾਤ, ਇੱਕ ਵਿਅਕਤੀ ਵੱਲੋਂ ਆਪਣੇ ਭਰਾ, ਭਰਜਾਈ ਤੇ ਭਤੀਜੇ ਦਾ ਬੇਰਹਿਮੀ ਨਾਲ ਕਤਲ

Mohali

ਚੰਡੀਗੜ੍ਹ, 13 ਅਕਤੂਬਰ 2023: ਮੋਹਾਲੀ (Mohali) ਦੇ ਖਰੜ ਕਸਬੇ ਵਿੱਚ ਇੱਕ ਵਿਅਕਤੀ ਨੇ ਆਪਣੇ ਭਰਾ (ਸਤਬੀਰ ਸਿੰਘ), ਭਰਜਾਈ (ਅਮਨਦੀਪ ਕੌਰ) ਅਤੇ ਭਤੀਜੇ (ਅਨਹਦ) ਦਾ ਕਤਲ ਕਰ ਦਿੱਤਾ ਹੈ। ਪੂਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਪੁਲਿਸ ਇਸ ਮਾਮਲੇ ਨੂੰ ਘਰੇਲੂ ਲੜਾਈ ਮੰਨ ਰਹੀ ਹੈ।

ਫੜੇ ਗਏ ਮੁਲਜ਼ਮ ਦੀ ਪਛਾਣ ਲਖਬੀਰ ਸਿੰਘ ਵਜੋਂ ਹੋਈ ਹੈ। ਇਸ ਘਟਨਾ ਸਬੰਧੀ ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਲਖਬੀਰ ਸਿੰਘ ਨੇ ਆਪਣੇ ਭਰਾ ਅਤੇ ਭਰਜਾਈ ਦੀਆਂ ਲਾਸ਼ਾਂ ਨੂੰ ਠਿਕਾਣੇ ਲਗਾਉਣ ਲਈ ਰੋਪੜ ਨਹਿਰ ਵਿੱਚ ਸੁੱਟ ਦਿੱਤਾ ਸੀ। ਮੋਰਿੰਡਾ ਨਹਿਰ ‘ਚ 2 ਸਾਲ ਦੇ ਬੱਚੇ ਨੂੰ ਸੁੱਟ ਕੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਇੱਕ ਲਾਸ਼ ਬਰਾਮਦ ਕੀਤੀ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ।

ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤੀਹਰੇ ਕਤਲ ਕਾਂਡ ਵਿੱਚ ਖਰੜ ਦੇ ਡੀਐਸਪੀ ਕਰਨ ਸੰਧੂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਦਾ ਕਾਰਨ ਉਨ੍ਹਾਂ ਦਾ ਪਰਿਵਾਰਕ ਝਗੜਾ ਸੀ। ਇਸ ‘ਚ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਅਜੇ ਪੁੱਛ-ਗਿੱਛ ਚੱਲ ਰਹੀ ਹੈ। ਜਲਦੀ ਹੀ ਉਸ ਦੇ ਸਾਥੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ

Exit mobile version