ਵੱਡੀ ਖਬਰ: ਆਪ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਗ੍ਰਿਫਤਾਰ, ਜਾਣੋ ਮਾਮਲਾ

2 ਸਤੰਬਰ 2025: ਪੰਜਾਬ ਦੀ ਘਨੌਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ (AAP MLA Harmeet Singh Pathanmajra) ਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਪਹਿਲਾਂ ਉਨ੍ਹਾਂ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਪੰਜਾਬ ਪੁਲਿਸ ਨੇ ਮੇਰੀ ਸਾਬਕਾ ਪਤਨੀ ਨਾਲ ਸਬੰਧਤ ਇੱਕ ਪੁਰਾਣੇ ਮਾਮਲੇ ਵਿੱਚ ਆਈਪੀਸੀ ਦੀ ਧਾਰਾ 376 (ਬਲਾਤਕਾਰ) ਤਹਿਤ ਕੇਸ ਦਰਜ ਕੀਤਾ ਹੈ। ਦਿੱਲੀ ਦੀ ‘ਆਪ’ ਟੀਮ ਪੰਜਾਬ ‘ਤੇ ਹਾਵੀ ਹੋਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਮੇਰੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।

ਪਠਾਨਮਾਜਰਾ ‘ਤੇ ਉਨ੍ਹਾਂ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਨੇ 2022 ਵਿੱਚ ਆਪਣੇ ਪਹਿਲੇ ਵਿਆਹ ਨੂੰ ਲੁਕਾਉਣ ਅਤੇ ਉਸ ਨਾਲ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਸੀ। ਇਸ ਤੋਂ ਇਲਾਵਾ, ਉਹ ਇੱਕ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਵੀ ਸੁਰਖੀਆਂ ਵਿੱਚ ਸਨ।

ਦੱਸ ਦੇਈਏ ਕਿ 25 ਅਗਸਤ ਨੂੰ ਪਠਾਨਮਾਜਰਾ ਨੇ ਔਰਤ ਦੀ ਵੀਡੀਓ ਲੀਕ ਕਰਨ ਅਤੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਜਿਸ ਤੋਂ ਬਾਅਦ ਔਰਤ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ।ਹਰਮੀਤ ਪਠਾਨਮਾਜਰਾ ਪੁਲਿਸ ਕਾਰਵਾਈ ਦੀ ਖ਼ਬਰ ਸੁਣਦੇ ਹੀ ਪੰਜਾਬ ਤੋਂ ਭੱਜ ਗਿਆ। ਉਹ ਹਰਿਆਣਾ ਵਿੱਚ ਲੁਕਿਆ ਹੋਇਆ ਸੀ।ਔਰਤ ਦੀ ਸ਼ਿਕਾਇਤ ‘ਤੇ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ।

Read More: ਪੰਜਾਬ ਵਿਧਾਨ ਸਭਾ ‘ਚ JEEs ਨੂੰ ਪੱਕਾ ਕਰਨ ਦਾ ਉਠਾਇਆ ਗਿਆ ਮੁੱਦਾ

Scroll to Top