ਵੱਡੀ ਖ਼ਬਰ : ਐਡਵੋਕੇਟ ਅਨਮੋਲ ਰਤਨ ਸਿੱਧੂ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ

Anmol Ratan Sidhu

ਚੰਡੀਗੜ੍ਹ 14 ਮਾਰਚ 2022: ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਅਹੁੱਦੇ ਦੀ 16 ਮਾਰਚ ਨੂੰ ਸਹੁੰ ਚੁੱਕਣਗੇ | ਇਸਤੋਂ ਪਹਿਲਾਂ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਅਨਮੋਲ ਰਤਨ ਸਿੱਧੂ (Anmol Ratan Sidhu) ਨੁੰ ਐਡਵੋਕੇਟ ਜਨਰਲ ਨਿਯੁਕਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਅਨਮੋਲ ਰਤਨ ਸਿੱਧੂ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਦੇ ਪ੍ਰਧਾਨ ਵੀ ਰਹੇ ਹਨ।16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ’ਚ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਭਗਵੰਤ ਮਾਨ ਵੱਲੋਂ ਆਪਣੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਐਡਵੋਕੇਟ ਜਨਰਲ ਆਫ ਪੰਜਾਬ ਦੀ ਨਿਯੁਕਤੀ ਕਰ ਦਿੱਤੀ ਗਈ ਹੈ।

ਉਨ੍ਹਾਂ ਵੱਲੋਂ ਅਨਮੋਲ ਰਤਨ ਸਿੱਧੂ (Anmol Ratan Sidhu) ਨੂੰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਤੌਰ ਮੁੱਖ ਮੰਤਰੀ ਕਾਰਜਕਾਲ ਦੌਰਾਨ 16 ਮਾਰਚ 2017 ਨੂੰ ਸੀਨੀਅਰ ਐਡਵੋਕੇਟ ਅਤੁਲ ਨੰਦਾ ਦੀ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਨਿਯੁਕਤੀ ਕੀਤੀ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।