ਨਵੀ ਦਿੱਲੀ 13 ਸਤੰਬਰ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਦੇ ਵੱਲੋਂ ਸੀਬੀਆਈ ਕੇਸ ਵਿਚ ਜ਼ਮਾਨਤ ਮਿਲ ਗਈ ਹੈ|
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 177 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆ ਜਾਣਗੇ। ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ 26 ਜੂਨ ਨੂੰ ਸ਼ਰਾਬ ਨੀਤੀ ਕੇਸ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਜ਼ਮਾਨਤ ਦੇਣ ਲਈ ਸ਼ਰਤਾਂ ਲਗਾਈਆਂ ਹਨ।
ਕੇਜਰੀਵਾਲ ਦੀ ਜ਼ਮਾਨਤ ‘ਤੇ ਅਦਾਲਤ ਦੀਆਂ 4 ਸ਼ਰਤਾਂ
1. ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਫਤਰ ਨਹੀਂ ਜਾ ਸਕਣਗੇ।
2. ਕੇਸ ਨਾਲ ਸਬੰਧਤ ਕੋਈ ਜਨਤਕ ਚਰਚਾ ਨਹੀਂ ਕਰੇਗਾ।
3. ਜਾਂਚ ਵਿੱਚ ਰੁਕਾਵਟ ਪਾਉਣ ਜਾਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕਰੇਗਾ।
4. ਲੋੜ ਪੈਣ ‘ਤੇ, ਹੇਠਲੀ ਅਦਾਲਤ ਵਿਚ ਪੇਸ਼ ਹੋਵੇਗਾ ਅਤੇ ਜਾਂਚ ਵਿਚ ਸਹਿਯੋਗ ਕਰੇਗਾ।
ਦਿੱਲੀ ਦੇ ਮੁੱਖ ਮੰਤਰੀ ਨੇ ਇਸ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। 5 ਸਤੰਬਰ ਨੂੰ ਪਿਛਲੀ ਸੁਣਵਾਈ ‘ਚ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਦੋ ਜਾਂਚ ਏਜੰਸੀਆਂ (ਈਡੀ ਅਤੇ ਸੀਬੀਆਈ) ਨੇ ਕੇਜਰੀਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਈਡੀ ਮਾਮਲੇ ਵਿੱਚ 12 ਜੁਲਾਈ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਜੇਕਰ ਕੇਜਰੀਵਾਲ ਨੂੰ ਸੀਬੀਆਈ ਕੇਸ ਵਿੱਚ ਅੱਜ ਜ਼ਮਾਨਤ ਮਿਲ ਜਾਂਦੀ ਹੈ ਤਾਂ ਉਹ 177 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆ ਜਾਣਗੇ।