ਮਜੀਠੀਆ

ਵੱਡੀ ਖ਼ਬਰ : ਬਿਕਰਮ ਸਿੰਘ ਮਜੀਠੀਆ ਦੇ ਜੁਡੀਸ਼ੀਅਲ ਰਿਮਾਂਡ ‘ਚ ਵਾਧਾ

ਚੰਡੀਗੜ੍ਹ 05 ਅਪ੍ਰੈਲ 2022: ਪੰਜਾਬ ਦੇ ਬਹੁ-ਚਰਚਿਤ ਡਰੱਗ ਕੇਸ ਮਾਮਲੇ ਨੂੰ ਲੈ ਕੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ (Bikram Singh Majithia) ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਇਸ ਕੇਸ ਦੀ ਸੁਣਵਾਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ‘ਚ ਹੋਈ। ਇਸ ਦੌਰਾਨ ਅਦਾਲਤ ਨੇ 14 ਦਿਨਾਂ ਲਈ ਬਿਕਰਮ  ਮਜੀਠੀਆ ਦੀ ਜੁਡੀਸ਼ੀਅਲ ਰਿਮਾਂਡ ‘ਚ ਵਾਧਾ ਕਰਦਿਆਂ ਅਗਲੀ ਪੇਸ਼ੀ ‘ਤੇ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਹੈ। ਸੂਤਰਾਂ ਦੇ ਅਨੁਸਾਰ ਕੁੱਝ ਦਿਨ ਪਹਿਲਾਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਵਿੰਗ ਦੇ ਥਾਣੇ ‘ਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ‘ਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ।

Scroll to Top