July 2, 2024 8:08 pm

ਵੱਡੀ ਖਬਰ; ਬੀ.ਐੱਸ.ਐੱਫ. ਦੇ ਮੁਦੇ ਨੂੰ ਲੈ ਕੇ ਵਿਧਾਨਸਭਾ ਵਿਚ ਮਤਾ ਪਾਸ

ਚੰਡੀਗੜ੍ਹ; ਪੰਜਾਬ ਵਿਧਾਨਸਭਾ ਦੇ ਵਿਸੇਸ ਸੈਸ਼ਨ ਨੂੰ ਦੇ ਦੂਜੇ ਦਿਨ ਦੀ ਕਾਰਵਾਹੀ ਸ਼ੁਰੂ ਹੋ ਚੁਕੀ ਹੈ, ਇਸ ਦੌਰਾਨ ਉਪਮੁੱਖਮੰਤ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੀ.ਐੱਸ.ਐੱਫ. ਮੁਦੇ ਨੂੰ ਲੈ ਕੇ ਪ੍ਰਸਤਾਵ ਪੇਸ਼ ਕੀਤਾ ਹੈ, ਉਨ੍ਹਾਂ ਨੇ ਕਿਹਾ ਕਿ ਬੀ.ਐੱਸ.ਐੱਫ. ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧ ਕੇ 50 ਕਿਲੋਮੀਟਰ ਕਰਨ ਦਾ ਫੈਸਲਾ ਪੰਜਾਬ ਦੇ ਲੋਕ ਤੇ ਪੰਜਾਬ ਕਿ ਪੁਲਸ ਦੇ ਖਿਲਾਫ ਹੈ, ਇਸ ਦੌਰਾਨ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਵਿਧਾਨਸਭਾ ਵਿਚ ਇਸ ਪ੍ਰਸਤਾਵ ਨੂੰ ਪਾਸ ਕਰ ਦਿੱਤੋ ਗਿਆ ਹੈ,

ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਬੀ.ਐੱਸ.ਐੱਫ. ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ। ਨਾਲ ਹੀ ਬੀ.ਐਸ.ਐਫ. ਦੇ ਖਿਲਾਫ ਪੇਸ਼ ਮਤਾ ਪਾਸ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਰੰਧਾਵਾ ਨੇ ਕਿਹਾ ਸੀ ਕਿ ਕੇਂਦਰ ਨੂੰ ਇੰਨਾ ਵੱਡਾ ਫੈਸਲਾ ਲੈਣ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਸੀ। ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਮਜ਼ਬੂਤ ​​ਹੈ ਅਤੇ ਬੀ.ਐਸ.ਐਫ. ਅਧਿਕਾਰ ਖੇਤਰ ਵਧਾਉਣ ਦੀ ਕੋਈ ਲੋੜ ਨਹੀਂ ਹੈ। ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਸਰਵ ਸੰਮਤੀ ਨਾਲ ਮਿਲ ਕੇ ਕੇਂਦਰ ਸਰਕਾਰ ਦੀ ਇਸ ਕਾਰਵਾਈ ਦਾ ਵਿਰੋਧ ਕੀਤਾ ਹੈ ਅਤੇ ਕੇਂਦਰ ਸਰਕਾਰ ਤੋਂ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਇਸ ਲਈ ਪੰਜਾਬ ਵਿਧਾਨ ਸਭਾ ਵੱਲੋਂ ਸਰਵ ਸੰਮਤੀ ਨਾਲ ਮਿਲ ਕੇ ਇਸ ਸਬੰਧੀ ਕੇਂਦਰ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨ ਲਈ ਮਤਾ ਪਾਸ ਕੀਤਾ ਗਿਆ।