ਚੰਡੀਗੜ੍ਹ, 5 ਜਨਵਰੀ 2022 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪੰਜਾਬ ਦੇ ਵਿੱਚ ਕਾਨੂੰਨ ਵਰਗੀ ਕੋਈ ਚੀਜ਼ ਨਹੀਂ ਰਹੀ | ਜੇਕਰ ਅਸੀਂ ਆਪਣੇ ਸੂਬੇ ‘ਚ ਕਾਨੂੰਨ ਕਾਇਮ ਰੱਖਣਾ ਚਾਹੁੰਦੇ ਹਾਂ ਤਾਂ ਸਾਨੂੰ ਪੰਜਾਬ ‘ਚ ਰਾਸ਼ਟਰਪਤੀ ਕਾਨੂੰਨ ਲਾਗੂ ਕਰਨਾ ਪਵੇਗਾ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਜੇਕਰ ਤੁਸੀਂ ਆਪਣੇ ਪ੍ਰਧਾਨ ਮੰਤਰੀ ਦੀ ਰੱਖਿਆ ਨਹੀਂ ਕਰ ਸਕਦੇ ਤਾਂ ਤੁਹਾਨੂੰ ਸੱਤਾ ਵਿੱਚ ਰਹਿਣ ਦਾ ਕੋਈ ਹੱਕ ਨਹੀਂ ਹੈ |