Site icon TheUnmute.com

CM ਚੰਨੀ ਦੀ ਕਿਸਾਨਾਂ ਨਾਲ ਮੀਟਿੰਗ ਖ਼ਤਮ, ਭਰੋਸੇ ਤੋਂ ਬਾਅਦ ਕਿਸਾਨਾਂ ਨੇ ਮੁਲਤਵੀ ਕੀਤਾ ਪ੍ਰਦਰਸ਼ਨ

cm channi

ਚੰਡੀਗੜ੍ਹ 27 ਦਸੰਬਰ 2021 :ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit singh channi) ਨੇ ਲਟਕਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕਿਸਾਨਾਂ ਨੇ ਰੇਲਵੇ ਟਰੈਕ ਖਾਲੀ ਕਰਨ ਦੀ ਹਾਮੀ ਭਰੀ। ਕਿਸਾਨਾਂ ਨੇ ਇਹ ਫੈਸਲਾ ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਲਿਆ ਹੈ। ਸੀ.ਐਮ ਚੰਨੀ ਨਾਲ ਉਨ੍ਹਾਂ ਦੀ ਅਗਲੀ ਮੁਲਾਕਾਤ ਹੁਣ 4 ਜਨਵਰੀ ਨੂੰ ਹੋਵੇਗੀ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਰੇਲਵੇ ਲਾਈਨਾਂ ’ਤੇ ਧਰਨਾ ਮੁਲਤਵੀ ਕਰ ਦਿੱਤਾ ਹੈ।

ਦੱਸ ਦਈਏ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਰੇਲਵੇ ਲਾਈਨਾਂ ‘ਤੇ ਧਰਨਾ ਦੇ ਰਹੇ ਸਨ, ਜਿਸ ਨੂੰ ਲੈ ਕੇ ਅੱਜ ਕਮੇਟੀ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਚੰਨੀ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

Exit mobile version