July 1, 2024 6:21 am
Bikram Majithia

ਅਦਾਲਤ ਨੇ ਮਜੀਠੀਆ ਦੀ ਨਿਆਇਕ ਹਿਰਾਸਤ ‘ਚ 5 ਅਪ੍ਰੈਲ ਤੱਕ ਕੀਤਾ ਵਾਧਾ

ਮੋਹਾਲੀ 22 ਮਾਰਚ 2022 : ਡਰੱਗਜ਼ ਕੇਸ ਵਿੱਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਦੀ ਵੀਡੀਓ ਕਾਨਫਰੰਸ ਰਾਹੀਂ ਮੁਹਾਲੀ ਅਦਾਲਤ ਵਿੱਚ ਪੇਸ਼ੀ ਹੋਈ। ਅਦਾਲਤ ਨੇ ਬਿਕਰਮ ਮਜੀਠੀਆ (Bikram Majithia) ਦੀ 5 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ।

ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ (Bikram Majithia) ਕਰੀਬ ਇੱਕ ਮਹੀਨੇ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਉਸ ਨੇ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਸੀ। ਉਦੋਂ ਤੋਂ ਉਹ ਨਿਆਂਇਕ ਹਿਰਾਸਤ ਵਿੱਚ ਹੈ। ਇਸ ਦੌਰਾਨ ਸੂਬੇ ਵਿੱਚ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ (CM Bhagwant maan)  ਦੀ ‘ਆਪ’ ਸਰਕਾਰ ਇਸਦੀ ਜਾਂਚ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੂੰ ਬਦਲ ਚੁੱਕੀ ਹੈ। ਸੁਣਵਾਈ ਦੌਰਾਨ ਨਵੀਂ ਟੀਮ ਬਿਕਰਮ ਮਜੀਠੀਆ (Bikram Majithia) ਤੋਂ ਪੁੱਛਗਿੱਛ ਲਈ ਰਿਮਾਂਡ ਦੀ ਮੰਗ ਕਰ ਸਕਦੀ ਹੈ।ਮਾਨ ਸਰਕਾਰ ਨੇ ਏਆਈਜੀ ਬਲਰਾਜ ਸਿੰਘ ਦੀ ਥਾਂ ਆਈਜੀ ਗੁਰਸ਼ਰਨ ਸਿੰਘ ਸੰਧੂ ਦੀ ਨਿਗਰਾਨੀ ਹੇਠ ਏਆਈਜੀ ਐਸ. ਰਾਹੁਲ ਦੀ ਅਗਵਾਈ ਹੇਠ ਏਆਈਜੀ ਰਣਜੀਤ ਸਿੰਘ, ਡੀਐਸਪੀ ਰਘਬੀਰ ਸਿੰਘ ਅਤੇ ਅਮਨਪ੍ਰੀਤ ਸਿੰਘ ਦੀ ਟੀਮ ਬਣਾਈ ਹੈ।

ਬਲਰਾਜ ‘ਤੇ ਦੋਸ਼ ਸਨ ਕਿ ਮਜੀਠੀਆ ਵਿਰੁੱਧ ਕੇਸ ਦਰਜ ਹੁੰਦੇ ਹੀ ਉਸ ਦੇ ਪੁੱਤਰ ਪ੍ਰਿੰਸਪ੍ਰੀਤ ਸਿੰਘ ਨੂੰ ਤਰੱਕੀ ਦੇ ਦਿੱਤੀ ਗਈ ਸੀ। ਇਸ ਤੋਂ ਇਲਾਵਾ ਅਕਾਲੀ ਦਲ ਨੇ ਉਨ੍ਹਾਂ ‘ਤੇ ਬਦਲੇ ਦੀ ਭਾਵਨਾ ਤਹਿਤ ਕੰਮ ਕਰਨ ਦੇ ਦੋਸ਼ ਵੀ ਲਾਏ ਸਨ।