2 ਫਰਵਰੀ 2026: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਭਾ ਜੇਲ੍ਹ ‘ਚ ਬੰਦ ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਹਨ | ਦੱਸ ਦੇਈਏ ਕਿ ਇਹ ਮੁਲਾਕਾਤ ਪਰਿਵਾਰਕ ਸਬੰਧਾਂ ਨਾਲ ਸਬੰਧਤ ਦੱਸੀ ਜਾ ਰਹੀ ਹੈ। ਇਹ ਗੁਰਿੰਦਰ ਸਿੰਘ ਢਿੱਲੋਂ ਦੀ ਬਿਕਰਮ ਮਜੀਠੀਆ ਨਾਲ ਦੂਜੀ ਮੁਲਾਕਾਤ ਹੈ।
ਉਥੇ ਹੀ ਦੱਸ ਦੇਈਏ ਕਿ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਪਟਿਆਲਾ ਦੇ ਹੀਰਾ ਮਹਿਲ ਪਹੁੰਚੇ, ਜਿੱਥੇ ਇੱਕ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਹੀਰਾ ਮਹਿਲ ਵਿਖੇ ਦਸਤਾਰਬੰਦੀ ਸਮਾਰੋਹ ਵਿੱਚ ਸ਼ਾਮਲ ਹੋਏ। ਸਮਾਰੋਹ ਦੌਰਾਨ ਉਨ੍ਹਾਂ ਨੇ ਸ਼ਾਹੀ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ।
ਸੂਤਰਾਂ ਅਨੁਸਾਰ ਇਸ ਧਾਰਮਿਕ ਸਮਾਗਮ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਜੇਕਰ ਡੇਰਾ ਬਿਆਸ ਮੁਖੀ ਬਿਕਰਮ ਮਜੀਠੀਆ ਨਾਭਾ ਜੇਲ੍ਹ ਦਾ ਦੌਰਾ ਕਰਦੇ ਹਨ, ਤਾਂ ਸੰਭਾਵੀ ਮੁਲਾਕਾਤ ਦੀ ਉਮੀਦ ਵਿੱਚ ਜੇਲ੍ਹ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਸਕਦੇ ਹਨ।
Read More: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਦਰਬਾਰ ਸਾਹਿਬ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ




