ਸਰਹੱਦ 'ਤੇ ਖੇਤੀ

ਸਰਹੱਦ ‘ਤੇ ਖੇਤੀ ਕਰਨ ਵਾਲੇ ਕਿਸਾਨਾਂ ਲਈ ਵੱਡੀ ਖ਼ਬਰ, BSF ਨੇ ਲਿਆ ਅਹਿਮ ਫੈਸਲਾ

ਫਾਜ਼ਿਲਕਾ, 26 ਮਈ 2025: ਭਾਰਤ ਅਤੇ ਪਾਕਿਸਤਾਨ ਵਿਚਾਲੇ ਮਾਹੌਲ ਸ਼ਾਂਤ ਹੈ | ਇਸ ਦੌਰਾਨ ਆਪ੍ਰੇਸ਼ਨ ਸੰਧੂਰ ਤੋਂ ਬਾਅਦ ਹੁਣ ਬੀਐਸਐਫ ਨੇ ਭਾਰਤ ਅਤੇ ਪਾਕਿਸਤਾਨ ਸਰਹੱਦ ‘ਤੇ ਖੇਤੀ ਕਰ ਰਹੇ ਕਿਸਾਨਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ | ਮਿਲੀ ਜਾਣਕਾਰੀ ਮੁਤਾਬਕ ਹੁਣ ਕਿਸਾਨਾਂ ਨੂੰ ਸਰਹੱਦ ਪਾਰ ਖੇਤੀ ਲਈ ਦੋ ਘੰਟੇ ਵਾਧੂ ਸਮਾਂ ਦਿੱਤਾ ਜਾਵੇਗਾ। ਇਹ ਫੈਸਲਾ ਬੀਐਸਐਫ ਦੀ ਮੁਰਾਦਵਾਲਾ ਚੌਕੀ ਵਿਖੇ ਹੋਈ ਬੈਠਕ ‘ਚ ਲਿਆ ਹੈ |

ਬੀਐਸਐਫ ਦੇ ਫੈਸਲੇ ਮੁਤਾਬਕ ਕਿਸਾਨ ਹੁਣ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਅੰਤਰਰਾਸ਼ਟਰੀ ਸਰਹੱਦ ਦੇ ਪਾਰ ਆਪਣੇ ਖੇਤਾਂ ‘ਚ ਕੰਮ ਕਰ ਸਕਣਗੇ। ਪਹਿਲਾਂ ਇਹ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੀ। ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਉਪ ਪ੍ਰਧਾਨ ਸੁਭਾਸ਼ ਚੰਦਰ ਨੇ ਕਿਹਾ ਕਿ ਬੈਠਕ ‘ਚ ਕਿਸਾਨਾਂ ਦੀਆਂ ਹੋਰ ਸਮੱਸਿਆਵਾਂ ਦੇ ਹੱਲ ਲਈ ਭਰੋਸਾ ਦਿੱਤਾ।

ਬੀਐਸਐਫ ਕਮਾਂਡੈਂਟ ਅਜੇ ਕੁਮਾਰ ਨੇ ਕਿਹਾ ਕਿ ਇਹ ਵਿਸ਼ੇਸ਼ ਬੈਠਕ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਮੱਦੇਨਜ਼ਰ ਬੁਲਾਈ ਸੀ। ਉਨ੍ਹਾਂ ਨੇ ਪਾਕਿਸਤਾਨ ਤੋਂ ਆਉਣ ਵਾਲੇ ਜੰਗਲੀ ਸੂਰਾਂ ਦੁਆਰਾ ਫਸਲਾਂ ਨੂੰ ਹੋਏ ਨੁਕਸਾਨ ਦੀ ਸਮੱਸਿਆ ‘ਤੇ ਵੀ ਚਰਚਾ ਕੀਤੀ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਬਿਨਾਂ ਕਿਸੇ ਕੰਮ ਦੇ ਕੰਡਿਆਲੀ ਤਾਰ ਦੇ ਨੇੜੇ ਨਾ ਜਾਣ ਅਤੇ ਸਰਹੱਦੀ ਖੇਤਰਾਂ ‘ਚ ਕੰਡਿਆਲੀ ਤਾਰ ਦੇ ਨੇੜੇ 4 ਫੁੱਟ ਤੋਂ ਵੱਧ ਫਸਲਾਂ ਨਹੀਂ ਲਗਾਈਆਂ ਜਾ ਸਕਦੀਆਂ। ਪਿੰਡ ‘ਚ ਹੋਣ ਵਾਲੇ ਸਮਾਗਮਾਂ ਦੌਰਾਨ ਦੇਰ ਰਾਤ ਤੱਕ ਮਿਊਜ਼ਿਕ ਸਿਸਟਮ ਨਹੀਂ ਚਲਾਇਆ ਜਾ ਸਕਦਾ। ਇਸ ਨਾਲ ਬੀਐਸਐਫ ਦੇ ਸੁਰੱਖਿਆ ਪ੍ਰਬੰਧ ਪ੍ਰਭਾਵਿਤ ਹੁੰਦੇ ਹਨ।

Read More: ਭਾਰਤੀ ਫੌਜ ਦਾ ਵੱਡਾ ਖ਼ੁਲਾਸਾ, ਪਾਕਿਸਤਾਨੀ ਫੌਜ ਨੇ ਹਰਿਮੰਦਰ ਸਾਹਿਬ ਨੂੰ ਨਿਸ਼ਾਨਾ ਬਣਾਉਣ ਦੀ ਕੀਤੀ ਸੀ ਕੋਸ਼ਿਸ਼

Scroll to Top