ਚੰਡੀਗੜ੍ਹ 21 ਮਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਦੇ ਵੱਲੋਂ ਪੰਜਾਬ ਸਰਕਾਰ ਤੋਂ ਐਮਐਸਪੀ (MSP) ਤੇ ਮੂੰਗੀ ਖਰੀਦਣ ਲਈ ਤਿਆਰ ਹੋ ਗਈ ਹੈ| ਉਨ੍ਹਾਂ ਨੇ ਟਵੀਟ ‘ਚ ਲਿਖਿਆ ਕਿ “ਕੁਝ ਦਿਨ ਪਹਿਲਾਂ ਅਸੀਂ ਕਿਸਾਨਾਂ ਨੂੰ ਮੂੰਗੀ ‘ਤੇ MSP ਦੀ ਗਰੰਟੀ ਦਿੱਤੀ ਸੀ | ਸਾਡੀ ਚਿੱਠੀ ਤੋਂ ਬਾਅਦ ਕੇਂਦਰ ਸਰਕਾਰ ਆਪਣੀ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਤੋਂ MSP ‘ਤੇ ਮੂੰਗੀ ਚੁੱਕਣ ਲਈ ਤਿਆਰ ਹੋ ਗਈ ਹੈ…ਪੰਜਾਬ ਦੇ ਸਾਰੇ ਕਿਸਾਨ ਭਰਾਵਾਂ ਵੱਲੋਂ ਕੇਂਦਰ ਦਾ ਧੰਨਵਾਦ ਕਰਦੇ ਹਾਂ |