ਸਾਬਕਾ ਡੀਜੀਪੀ (DGP) ਸੁਮੇਧ

ਵੱਡੀ ਖ਼ਬਰ : ਸਾਬਕਾ ਡੀਜੀਪੀ (DGP) ਸੁਮੇਧ ਸੈਣੀ ਨੂੰ ਹਾਈ ਕੋਰਟ ਵੱਲੋ ਮਿਲੀ ਜ਼ਮਾਨਤ

ਚੰਡੀਗੜ੍ਹ ,20 ਅਗਸਤ 2021 : ਲੰਬੀ ਮੁਸ਼ੱਕਤ ਤੋਂ ਬਾਅਦ ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਡੀਜੀਪੀ (DGP) ਸੁਮੇਧ ਸੈਣੀ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਹੁਣ ਸੁਮੇਧ ਸੈਣੀ ਨੂੰ ਹਾਈ ਕੋਰਟ ਵੱਲੋ ਜ਼ਮਾਨਤ ਮਿਲ ਚੁੱਕੀ ਹੈ ਤੇ ਉਹਨਾਂ ਨੂੰ ਰਿਹਾਅ ਵੀ ਕਰ ਦਿੱਤਾ ਗਿਆ ਹੈ |

ਹਾਈ ਕੋਰਟ ਦੇ ਆਦੇਸ਼ ਤੇ ਵਿਜੀਲੈਂਸ ਵੱਲੋ ਸੁਮੇਧ ਸੈਣੀ ਨੂੰ ਰਿਹਾਅ ਕੀਤਾ ਗਿਆ | ਇਸ ਤੋਂ ਪਹਿਲਾਂ ਸੁਮੇਧ ਸੈਣੀ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਸੀ ਕਿ ਵਿਜੀਲੈਂਸ ਨੂੰ ਉਨ੍ਹਾਂ ਵਿਰੁੱਧ ਨਵੀਂਆਂ ਧਾਰਾਵਾਂ ਅਧੀਨ ਕਾਰਵਾਈ ਕਰਨ ਤੋਂ ਰੋਕਿਆ ਜਾਵੇ | ਪਰ ਹਾਈ ਕੋਰਟ ਨੇ ਉਨ੍ਹਾਂ ਦੀ ਅਰਜੀ ਨੂੰ ਖਾਰਜ ਕਰ ਦਿੱਤਾ | ਜਿਸ ਕਾਰਣ ਸੈਣੀ ਨੂੰ ਆਪਣੀ ਅਰਜ਼ੀ ਵਾਪਸ ਲੈਣੀ ਪਈ ਸੀ।


ਦੱਸਦਈਏ ਕਿ ਸੁਮੇਧ ਸੈਣੀ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਸੈਣੀ ਇਕ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵਿਜੀਲੈਂਸ ਸਾਹਮਣੇ ਪੇਸ਼ ਹੋਣ ਗਏ ਸਨ, ਜਿਥੇ ਵਿਜੀਲੈਂਸ ਵਲੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਭ੍ਰਿਸ਼ਟਾਚਾਰ ਦਾ ਮਾਮਲਾ ਮੋਹਾਲੀ ਵਿਖੇ ਦਰਜ ਹੋਇਆ ਸੀ, ਜਿਸ ਦੇ ਚਲਦਿਆਂ ਸੈਣੀ ਦੀ ਵਿਜੀਲੈਂਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਸੀ।

Scroll to Top