ਵੱਡੀ ਖ਼ਬਰ : ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਨੇ ਛੱਡ ਦਿੱਤੀ ਭਾਜਪਾ

ਮਦਨ ਮੋਹਨ ਮਿੱਤਲ

ਚੰਡੀਗੜ੍ਹ, 29 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਪੂਰੀ ਤਰਾਂ ਗਰਮਾਈ ਹੋਈ ਹੈ, ਜਿਸ ਦੇ ਚਲਦਿਆਂ ਭਾਜਪਾ ਆਗੂ ਮਦਨ ਮੋਹਨ ਮਿੱਤਲ ਨੂੰ ਟਿਕਟ ਨਹੀਂ ਮਿਲੀ, ਜਿਸ ਤੋਂ ਬਾਅਦ ਉਹਨਾਂ ਨੇ ਭਾਜਪਾ ਦਾ ਪੱਲਾ ਛੱਡ ਦਿੱਤਾ ਹੈ | ਕਿਹਾ ਜਾ ਰਿਹਾ ਹੈ ਕਿ ਮਦਨ ਮੋਹਨ ਮਿੱਤਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ | ਦੱਸਣਯੋਗ ਹੈ ਕਿ ਅਨੰਦਪੁਰ ਸਾਹਿਬ ਤੋਂ ਮਦਨ ਮੋਹਨ ਮਿੱਤਲ ਦੀ ਟਿਕਟ ਕੱਟ ਕੇ ਡਾਕਟਰ ਪਰਮਿੰਦਰ ਨੂੰ ਟਿਕਟ ਦਿੱਤੀ ਗਈ ਹੈ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।