Punjabi language

ਵੱਡੀ ਖ਼ਬਰ: ਸਰਕਾਰ ਨੂੰ 1158 ਸਹਾਇਕ ਪ੍ਰੋਫੈਸਰ ਭਰਤੀ ਮਾਮਲੇ ‘ਚ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ

18 ਅਗਸਤ 2025: ਪੰਜਾਬ ਸਰਕਾਰ ਨੂੰ 1158 ਸਹਾਇਕ ਪ੍ਰੋਫੈਸਰ ਭਰਤੀ (assistant professor) ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਉਸ ਬੇਨਤੀ ਨੂੰ ਸਵੀਕਾਰ ਕਰ ਲਿਆ ਹੈ ਜਿਸ ਵਿੱਚ ਨਵੀਂ ਭਰਤੀ ਹੋਣ ਤੱਕ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਨਿਯੁਕਤੀ ਦੀ ਆਗਿਆ ਦੇਣ ਦੀ ਬੇਨਤੀ ਕੀਤੀ ਗਈ ਸੀ।

ਦੱਸ ਦੇਈਏ ਕਿ ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਸੋਸ਼ਲ ਮੀਡੀਆ ਅਕਾਊਂਟ (social media account) ਐਕਸ ‘ਤੇ ਪੋਸਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਕਾਲਜਾਂ ਵਿੱਚ ਸਾਡੇ ਵਿਦਿਆਰਥੀਆਂ ਲਈ ਸਿੱਖਿਆ ਦੀ ਨਿਰੰਤਰਤਾ ਯਕੀਨੀ ਹੋਵੇਗੀ। ਇਸ ਦੌਰਾਨ, ਪੰਜਾਬ ਸਰਕਾਰ 1158 ਭਰਤੀਆਂ ਨੂੰ ਬਚਾਉਣ ਲਈ ਸਮੀਖਿਆ ਪਟੀਸ਼ਨ ਦਾਇਰ ਕਰਨ ਦੀ ਪ੍ਰਕਿਰਿਆ ਵਿੱਚ ਹੈ ਅਤੇ ਆਪਣਾ ਪੱਖ ਮਜ਼ਬੂਤੀ ਨਾਲ ਰੱਖੇਗੀ।

Read More: 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਰੱਦ ਕਰਨ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ

Scroll to Top