July 3, 2024 2:50 am
Punjab

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਭਲਕੇ ਪੂਰੇ ਪੰਜਾਬ ‘ਚ ਛੁੱਟੀ ਦਾ ਕੀਤਾ ਐਲਾਨ

ਚੰਡੀਗੜ੍ਹ 22 ਮਾਰਚ 2022 : ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (Bhagwant Mann0 ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ (Bhagat Singh) ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਪੂਰੇ ਪੰਜਾਬ ‘ਚ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ।

ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਪਹਿਲਾਂ ਸਿਰਫ 23 ਮਾਰਚ ਨੂੰ ਨਵਾਂਸ਼ਹਿਰ ‘ਚ ਹੀ ਛੁੱਟੀ ਹੁੰਦੀ ਸੀ ਪਰ ਹੁਣ ਇਹ ਛੁੱਟੀ ਪੂਰੇ ਪੰਜਾਬ ‘ਚ ਹੋਵੇਗੀ ਕਿਉਂਕਿ ਭਗਤ ਸਿੰਘ (Bhagat Singh) ਸਿਰਫ ਨਵਾਂਸ਼ਹਿਰ ਦੇ ਨਹੀਂ ਸਗੋਂ ਪੂਰੇ ਦੇਸ਼ ਦੇ ਸਨ। ਉਨ੍ਹਾਂ ਕਿਹਾ ਕਿ ਇਹ ਛੁੱਟੀ ਇਸ ਲਈ ਕੀਤੀ ਗਈ ਹੈ ਤਾਂ ਜੋ ਬੱਚੇ, ਨੌਜਵਾਨ ਅਤੇ ਹੋਰ ਲੋਕ ਹੁਸੈਨੀਵਾਲਾ ਜਾਂ ਫਿਰ ਖਟਕੜ ਕਲਾਂ ਜਾ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ (Bhagat Singh) ਦੀ ਜੀਵਨੀ ਬਾਰੇ ਕੁੱਝ ਪੜ੍ਹ ਕੇ ਆਉਣ।

ਵਿਧਾਨ ਸਭਾ ਅੰਦਰ ਲੱਗਣਗੇ ਮਹਾਰਾਜਾ ਰਣਜੀਤ ਸਿੰਘ ਤੇ ਡਾ. ਅੰਬੇਡਕਰ ਦੇ ਬੁੱਤ
ਇਸ ਤੋਂ ਇਲਾਵਾ ਇਹ ਵੀ ਫ਼ੈਸਲਾ ਕੀਤਾ ਗਿਆ ਹੈ ਵਿਧਾਨ ਸਭਾ ਕੰਪਲੈਕਸ ‘ਚ ਮਹਾਰਾਜਾ ਰਣਜੀਤ ਸਿੰਘ ਅਤੇ ਡਾ. ਅੰਬੇਡਕਰ ਦੇ ਬੁੱਤ ਵੀ ਲਾਏ ਜਾਣਗੇ। ਇਸ ਮਤੇ ਨੂੰ ਵਿਧਾਨ ਸਭਾ ਅੰਦਰ ਸਰਵ ਸੰਮਤੀ ਨਾਲ ਪਾਸ ਕੀਤਾ ਗਿਆ ਹੈ।