7 ਜਨਵਰੀ 2026: ਪੰਜਾਬ ਦੇ ਸਕੂਲਾਂ ‘ਚ ਮੁੜ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ| ਦੱਸ ਦੇਈਏ ਕਿ ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਉੱਥੇ ਹੀ ਸਿੱਖਿਆ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਦੱਸਿਆ ਕਿ 14 ਜਨਵਰੀ ਤੋਂ ਸਕੂਲ ਆਮ ਦਿਨਾਂ ਵਾਂਗ ਖੁੱਲਣਗੇ| ਇਸ ਤੋਂ ਪਹਿਲਾਂ ਵੀ ਸਿੱਖਿਆ ਮੰਤਰੀ ਨੇ ਠੰਡ ਅਤੇ ਧੁੰਦ ਨੂੰ ਦੇਖਦਿਆਂ ਛੁੱਟੀਆਂ ਦੇ ਵਿੱਚ ਵਾਧਾ ਕਰ ਦਿੱਤਾ ਸੀ ਜੋ ਕਿ 7 ਜਨਵਰੀ ਤੱਕ ਸੀ, ਅਤੇ 8 ਜਨਵਰੀ ਨੂੰ ਸਕੂਲ ਖੁੱਲ੍ਹਣੇ ਸਨ|

Read More: December School Holidays: ਬੱਚਿਆਂ ਦੀਆਂ ਲੱਗੀਆਂ ਮੌਜਾਂ, ਲੰਬੀਆਂ ਛੁੱਟੀਆਂ ਦਾ ਐਲਾਨ




