ਐਸਟੀਐਫ

ਵੱਡੀ ਖ਼ਬਰ : ਅੰਮ੍ਰਿਤਸਰ ਤੋਂ ਭਾਰੀ ਮਾਤਰਾ ‘ਚ RDX ਹੋਇਆ ਬਰਾਮਦ

ਚੰਡੀਗੜ੍ਹ, 14 ਜਨਵਰੀ 202 : ਪੰਜਾਬ ਦੇ ਗੁਰਦਾਸਪੁਰ ਵਿੱਚ ਆਰਡੀਐਕਸ ਮਿਲਣ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਧਨੋਆ ਕਲਾਂ ਵਿੱਚ ਵੀ ਵੱਡੀ ਮਾਤਰਾ ਵਿੱਚ ਆਰਡੀਐਕਸ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਸਵੇਰੇ ਬਰਾਮਦ ਹੋਏ ਇਸ ਵਿਸਫੋਟਕ ਦੀ ਵਰਤੋਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ‘ਚ ਦਹਿਸ਼ਤ ਫੈਲਾਉਣ ਲਈ ਕੀਤੀ ਜਾਣੀ ਸੀ। ਇਹ ਆਰਡੀਐਕਸ ਪਿੰਡ ਦੀ ਮੁੱਖ ਸੜਕ ਦੇ ਕੋਲ ਖੇਤ ਵਿੱਚ ਛੁਪਾ ਕੇ ਰੱਖਿਆ ਹੋਇਆ ਸੀ।

ਵਿਸਫੋਟਕ ਦੀ ਬਰਾਮਦਗੀ ਤੋਂ ਬਾਅਦ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੀ ਟੀਮ ਨੇ ਪੂਰੇ ਪਿੰਡ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸੂਚਨਾ ਮਿਲਦੇ ਹੀ ਐਸਐਸਪੀ ਰਾਕੇਸ਼ ਕੌਸ਼ਲ ਅਤੇ ਹੋਰ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਭਾਰਤ-ਪਾਕਿ ਸਰਹੱਦ ਤੋਂ ਥੋੜ੍ਹੀ ਦੂਰੀ ’ਤੇ ਸਥਿਤ ਇਸ ਪਿੰਡ ਅਤੇ ਆਸ-ਪਾਸ ਦਾ ਸਾਰਾ ਇਲਾਕਾ ਪੁਲੀਸ ਛਾਉਣੀ ਵਿੱਚ ਤਬਦੀਲ ਹੋ ਗਿਆ। ਹਥਿਆਰ ਮਿਲਣ ਤੋਂ ਬਾਅਦ ਬੰਬ ਰੋਕੂ ਦਸਤੇ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ। ਦੂਜੇ ਪਾਸੇ ਪੁਲਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਲੈ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Scroll to Top