ਲੁਧਿਆਣਾ 8 ਫਰਵਰੀ 2022 : ਬੀਤੀ ਰਾਤ ਲੁਧਿਆਣਾ ਦੇ ਆਤਮ ਨਗਰ ਹਲਕੇ ਵਿਚ ਲੋਕ ਇਨਸਾਫ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਈ ਝੜਪ ਦੇ ਮਾਮਲੇ ਪੁਲਸ ਨੇ ਸਿਮਰਜੀਤ ਬੈਂਸ (simranjit singh bains) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ (simranjit singh bains) ’ਤੇ ਮਾਮਲਾ ਦਰਜ ਕੀਤਾ ਸੀ। ਬੈਂਸ ਤੋਂ ਇਲਾਵਾ ਇਹ ਮਾਮਲਾ ਲੋਕ ਇਨਸਾਫ ਪਾਰਟੀ ਦੇ 34 ਤੋਂ ਵੱਧ ਵਰਕਰਾਂ ’ਤੇ ਦਰਜ ਕੀਤਾ ਗਿਆ। ਇਹ ਮਾਮਲਾ ਕਾਂਗਰਸ ਦੇ ਉਮੀਦਵਾਰ ਕਮਲਜੀਤ ਸਿਘ ਕੜਵਲ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਪੁਲਸ ਨੇ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ’ਤੇ ਸ਼ਿਮਲਾਪੁਰੀ ਥਾਣੇ ਵਿਚ ਧਾਰਾ 307 ਇਰਾਦਾ ਕਤਲ, 427, 148, 149, 506 ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਉਧਰ ਲੋਕ ਇਨਸਾਫ ਪਾਰਟੀ ਨੇ ਇਸ ਨੂੰ ਪੁਲਸ ਦੀ ਇਕ ਤਰਫਾ ਕਾਰਵਾਈ ਦੱਸਿਆ ਹੈ। ਲਿਪ ਦਾ ਆਖਣਾ ਹੈ ਕਿ ਪਹਿਲਾਂ ਵਰਕਰਾਂ ਵਲੋਂ ਝੜਪ ਲਈ ਉਕਸਾਇਆ ਗਿਆ ਸੀ, ਜਦਕਿ ਹੁਣ ਪੁਲਸ ਨੇ ਇਕ ਤਰਫਾ ਕਾਰਵਾਈ ਕੀਤੀ ਹੈ।
ਨਵੰਬਰ 23, 2024 12:33 ਪੂਃ ਦੁਃ