ਵੱਡੀ ਖਬਰ : MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

10 ਸਤੰਬਰ 2025: ਤਰਨਤਾਰਨ (Tarn Taran) ਜ਼ਿਲ੍ਹਾ ਅਦਾਲਤ ਨੇ ਖਡੂਰ ਸਾਹਿਬ ਦੇ ‘ਆਮ ਆਦਮੀ ਪਾਰਟੀ’ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ ਸੱਤ ਲੋਕਾਂ ਨੂੰ ਦੋਸ਼ੀ ਠਹਿਰਾਇਆ ਹੈ। ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਫੈਸਲਾ 12 ਸਤੰਬਰ ਨੂੰ ਸੁਣਾਇਆ ਜਾਵੇਗਾ। ਇਹ ਮਾਮਲਾ ਸਾਲ 2013 ਦਾ ਹੈ।

ਇਹ ਮਾਮਲਾ ਸਾਲ 2013 ਦਾ ਹੈ

ਇਹ ਮਾਮਲਾ 4 ਸਤੰਬਰ, 2013 ਦਾ ਹੈ। ਜਦੋਂ ਇੱਕ ਕੁੜੀ ਆਪਣੇ ਪਰਿਵਾਰ (family) ਦੇ ਹੋਰ ਮੈਂਬਰਾਂ ਨਾਲ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੀ ਸੀ। ਵਿਆਹ ਇੱਕ ਮੈਰਿਜ ਪੈਲੇਸ ਵਿੱਚ ਸੀ। ਇਸ ਦੌਰਾਨ ਕੁੜੀ ਨਾਲ ਛੇੜਛਾੜ ਕੀਤੀ ਗਈ। ਜਦੋਂ ਉਸਨੇ ਵਿਰੋਧ ਕੀਤਾ ਤਾਂ ਟੈਕਸੀ ਡਰਾਈਵਰਾਂ ਨੇ ਉਸਦੀ ਕੁੱਟਮਾਰ ਕੀਤੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਵੀ ਕੁੜੀ ਨਾਲ ਕੁੱਟਮਾਰ ਕੀਤੀ। ਇਸ ਤੋਂ ਬਾਅਦ ਇਸ ਮਾਮਲੇ ਦੀ ਵੀਡੀਓ ਵਾਇਰਲ (video viral) ਹੋ ਗਈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਖੁਦ ਮਾਮਲੇ ਦਾ ਨੋਟਿਸ ਲਿਆ। ਨਾਲ ਹੀ ਪਰਿਵਾਰ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਆਦੇਸ਼ ਦਿੱਤੇ ਗਏ।

Read More: ਜਲੰਧਰ ‘ਚ MLA ਰਮਨ ਅਰੋੜਾ ਦੀ ਅਦਾਲਤ ‘ਚ ਪੇਸ਼ੀ, ਜਬਰਨ ਵਸੂਲੀ ਦੀ ਲੱਗੇ ਦੋਸ਼

Scroll to Top