Site icon TheUnmute.com

ਪੰਜਾਬ ਕਾਂਗਰਸ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਇੰਨ੍ਹਾਂ ਨਾਵਾਂ ਦੀ ਸੂਚੀ ਪਹੁੰਚੀ ਹਾਈ ਕਮਾਨ ਕੋਲ

Punjab Congress

ਚੰਡੀਗੜ੍ਹ 26 ਮਾਰਚ 2022 : ਵਿਧਾਨ ਸਭਾ ਚੋਣਾਂ (Assembly elections) ਵਿੱਚ ਕਾਂਗਰਸ (Congress)ਦੀ ਕਰਾਰੀ ਹਾਰ ਤੋਂ ਬਾਅਦ ਹਾਈਕਮਾਂਡ ਨੇ ਪੰਜਾਬ ਸਮੇਤ 5 ਸੂਬਿਆਂ ਦੇ ਮੁਖੀਆਂ ਦੇ ਅਸਤੀਫ਼ਿਆਂ ਦੀ ਮੰਗ ਕੀਤੀ ਸੀ। ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਉਦੋਂ ਤੋਂ ਹੀ ਚਰਚਾ ਹੈ ਕਿ ਹੁਣ ਕੋਈ ਨਵਾਂ ਮੁਖੀ ਬਣੇਗਾ।

ਇਸ ਕਾਰਨ ਪੰਜਾਬ ਕਾਂਗਰਸ (Punjab Congress) ਦੇ ਇੰਚਾਰਜ ਹਰੀਸ਼ ਚੌਧਰੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਪੰਜਾਬ ਕਾਂਗਰਸ (Punjab Congress) ਨੂੰ ਨਵਾਂ ਪ੍ਰਧਾਨ ਮਿਲੇਗਾ। ਇਸ ਦਾ ਫੈਸਲਾ ਕਾਂਗਰਸ ਹਾਈ ਕਮਾਂਡ ਕਰੇਗੀ। ਹਰੀਸ਼ ਚੌਧਰੀ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਲਈ ਨਾਵਾਂ ਦਾ ਪੈਨਲ ਹਾਈਕਮਾਨ ਨੂੰ ਭੇਜ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਪ੍ਰਧਾਨ ਦੇ ਨਾਂ ਸੁਨੀਲ ਜਾਖੜ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਰੰਧਾਵਾ, ਰਵਨੀਤ ਬਿੱਟੂ, ਰਾਜਾ ਵੜਿੰਗ ਹਨ। ਇਨ੍ਹਾਂ ਵਿੱਚ ਸੁਨੀਲ ਜਾਖੜ ਅਤੇ ਸੁਖਜਿੰਦਰ ਰੰਧਾਵਾ ਦੇ ਨਾਂ ਸਭ ਤੋਂ ਅੱਗੇ ਹਨ। ਹੁਣ ਦੇਖਣਾ ਹੋਵੇਗਾ ਕਿ ਇਨ੍ਹਾਂ ਵਿੱਚੋਂ ਹਾਈਕਮਾਂਡ ਕਿਸ ਦਾ ਨਾਂ ਫਾਈਨਲ ਕਰਦੀ ਹੈ।

Exit mobile version