ਵੱਡੀ ਖ਼ਬਰ: ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, DSP ਹਰਬੰਸ ਸਿੰਘ ਕੀਤਾ ਸਸਪੈਂਡ

6 ਜੂਨ 2025: ਪੰਜਾਬ ਸਰਕਾਰ (punjab sarkar) ਨਸ਼ੇ ਨੂੰ ਲੈ ਕੇ ਆਏ ਦਿਨ ਐਕਸ਼ਨ ਦੇ ਵਿੱਚ ਨਜਰ ਆ ਰਹੀ ਹੈ, ਜਿਸ ਦੇ ਚੱਲਦੇ ਵੱਡੇ-ਵੱਡੇ ਅਧਿਕਾਰੀਆਂ ਤੇ ਇਸ ਦੀ ਗਾਜ ਡਿੱਗ ਰਹੀ ਹੈ, ਦੱਸ ਦੇਈਏ ਕਿ ਅਜਿਹਾ ਹੀ ਇੱਕ ਮਾਮਲਾ ਬਠਿੰਡਾ(bathinda) ਤੋਂ ਸਾਹਮਣੇ ਆਇਆ ਹੈ, ਜਿੱਥੇ ਨਸ਼ਿਆਂ ਵਿਰੁੱਧ ਜੰਗ ‘ਚ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ, ਸਰਕਾਰ ਦੇ ਵਲੋਂ ਬਠਿੰਡਾ ਦੇ ਡੀਐਸਪੀ ਹਰਬੰਸ ਸਿੰਘ (DSP Harbans Singh) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ|

ਜਾਣਕਾਰੀ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਡੀਐਸਪੀ ਦੇ ਵਲੋਂ ਡਰੱਗ ਮਾਮਲੇ ਵਿੱਚ ਕਾਰਵਾਈ ਵਿੱਚ ਢਿੱਲ ਵਰਤੀ ਗਈ ਹੈ,ਡੀਐਸਪੀ ਦੇ ਨਸ਼ਾ ਤਸਕਰਾਂ ਨਾਲ ਕਥਿਤ ਸਬੰਧਾਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ, ਉਥੇ ਹੀ ਮਾਨ ਸਰਕਾਰ ਵੱਲੋਂ ਸਖ਼ਤ ਸੰਦੇਸ਼ “ਨਸ਼ਿਆਂ ਵਿਰੁੱਧ ਜੰਗ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ,ਹਰ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਭਾਵੇਂ ਉਹ ਕਿੰਨਾ ਵੀ ਉੱਚਾ ਕਿਉਂ ਨਾ ਹੋਵੇ!

Read More: War On Drugs : ਪੰਜਾਬ ਪੁਲਿਸ ਨੇ 33ਵੇਂ ਦਿਨ 59 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ

Scroll to Top