ਚੰਡੀਗੜ੍ਹ 20 ਮਈ 2022: ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਰੋਡਰੇਜ ਮਾਮਲੇ ‘ਚ ਸੁਪਰੀਮ ਕੋਰਟ ਵਲੋਂ 1 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਨਵਜੋਤ ਸਿੱਧੂ ਵਲੋਂ ਪਟਿਆਲਾ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਗਿਆ ਸੀ। ਇਸਦੇ ਨਾਲ ਹੀ ਪੰਜਾਬ ਪੁਲਿਸ ਦੀ ਟੀਮ ਸੁਰੱਖਿਆ ਪ੍ਰਬੰਧਾਂ ਹੇਠ ਕੁਸ਼ੱਲਿਆ ਹਸਪਤਾਲ ਤੋਂ ਮੈਡੀਕਲ ਕਰਵਾ ਕੇ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਪਟਿਆਲਾ ਜੇਲ੍ਹ (Patiala Jail) ਪਹੁੰਚੀ |
ਜਿਕਰਯੋਗ ਹੈ ਕਿ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ਵਿੱਚ ਨਵਜੋਤ ਸਿੱਧੂ ਨੂੰ ਕੱਲ੍ਹ ਸੁਪਰੀਮ ਕੋਰਟ ਦੇ ਵੱਲੋਂ ਇੱਕ ਸਾਲ ਦੀ ਸਜ਼ਾ ਸੁਣਾਈ ਗਈ। ਇਸਤੋਂ ਪਹਿਲਾਂ ਨਵਜੋਤ ਸਿੱਧੂ ਨੇ ਆਪਣੀ ਸਿਹਤ ਦਾ ਹਵਾਲਾ ਦਿੰਦਿਆਂ ਸੁਪਰੀਮ ਕੋਰਟ ਤੋਂ ਇੱਕ ਹਫਤੇ ਦਾ ਸਮਾਂ ਮੰਗਿਆ ਸੀ | ਪਰ ਸੁਪਰੀਮ ਕੋਰਟ ਵਲੋਂ ਮੰਗ ਨੂੰ ਖਾਰਜ ਕਰ ਦਿੱਤਾ |