Harjot Singh Bains

ਸਕੂਲਾਂ ‘ਚ ਐਲਾਨੀਆਂ ਗਈਆਂ ਛੁੱਟੀਆਂ ਸਬੰਧੀ ਵੱਡੀ ਖ਼ਬਰ, ਜਾਣੋ ਕਦੋਂ ਖੁੱਲ੍ਹ ਰਹੇ ਸਕੂਲ

7 ਸਤੰਬਰ 2025: ਪੰਜਾਬ ਵਿੱਚ ਹੜ੍ਹਾਂ(floods) ਦੇ ਕਹਿਰ ਦੌਰਾਨ ਸਕੂਲਾਂ ਵਿੱਚ ਐਲਾਨੀਆਂ ਗਈਆਂ ਛੁੱਟੀਆਂ ਸਬੰਧੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਪੰਜਾਬ ਦੇ ਸਾਰੇ ਸਕੂਲ ਅਤੇ ਕਾਲਜ ਖੁੱਲ੍ਹਣ ਜਾ ਰਹੇ ਹਨ। ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਪਲੇਟਫਾਰਮ (social media plotform) ਟਵਿੱਟਰ ‘ਤੇ ਪੂਰੀ ਜਾਣਕਾਰੀ ਸਾਂਝੀ ਕੀਤੀ ਹੈ।

ਟਵਿੱਟਰ ‘ਤੇ ਪੰਜਾਬ ਰਾਜ ਵਿੱਚ ਵਿਦਿਅਕ ਸੰਸਥਾਵਾਂ ਖੋਲ੍ਹਣ ਸਬੰਧੀ ਮਹੱਤਵਪੂਰਨ ਜਾਣਕਾਰੀ ਅਤੇ ਨਿਰਦੇਸ਼ ਜਾਰੀ ਕਰਦਿਆਂ ਉਨ੍ਹਾਂ ਲਿਖਿਆ ਕਿ ਰਾਜ ਦੇ ਸਾਰੇ ਸਰਕਾਰੀ, ਨਿੱਜੀ ਅਤੇ ਸਹਾਇਤਾ ਪ੍ਰਾਪਤ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ ਹੜ੍ਹਾਂ ਤੋਂ ਪ੍ਰਭਾਵਿਤ ਹੁੰਦਾ ਹੈ, ਤਾਂ ਉਸਨੂੰ ਬੰਦ ਕਰਨ ਦਾ ਫੈਸਲਾ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਲਿਆ ਜਾਵੇਗਾ। ਇਸ ਦੇ ਨਾਲ ਹੀ, ਨਿੱਜੀ ਸਕੂਲਾਂ ਦੇ ਸੰਚਾਲਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀਆਂ ਇਮਾਰਤਾਂ ਅਤੇ ਕਲਾਸਰੂਮ ਪੂਰੀ ਤਰ੍ਹਾਂ ਸੁਰੱਖਿਅਤ ਹੋਣ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਰਾਜ ਦੇ ਸਾਰੇ ਸਰਕਾਰੀ ਸਕੂਲ 8 ਸਤੰਬਰ ਨੂੰ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ ਵਿੱਚ ਮੌਜੂਦ ਰਹਿਣਗੇ ਅਤੇ ਐਸਐਮਸੀ, ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੇ ਸਹਿਯੋਗ ਨਾਲ ਸਕੂਲ ਦੀ ਸਫਾਈ ਕੀਤੀ ਜਾਵੇਗੀ। ਅਧਿਆਪਕਾਂ ਵੱਲੋਂ ਸਕੂਲ ਦੀਆਂ ਇਮਾਰਤਾਂ ਦਾ ਪੂਰੀ ਤਰ੍ਹਾਂ ਨਿਰੀਖਣ ਕੀਤਾ ਜਾਵੇਗਾ। ਜੇਕਰ ਕੋਈ ਸਮੱਸਿਆ ਜਾਂ ਨੁਕਸ ਪਾਇਆ ਜਾਂਦਾ ਹੈ, ਤਾਂ ਇਸਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ। ਇਸ ਤੋਂ ਬਾਅਦ, ਸਾਰੇ ਸਰਕਾਰੀ ਸਕੂਲ 9 ਸਤੰਬਰ ਤੋਂ ਆਮ ਵਾਂਗ ਖੁੱਲ੍ਹਣਗੇ।

Read More: ਪੰਜਾਬ ਸਰਕਾਰ ਵੱਲੋਂ ਸਕੂਲਾਂ ‘ਚ ਸਰਦੀਆਂ ਦੀ ਛੁੱਟੀਆਂ ਦਾ ਐਲਾਨ

Scroll to Top