July 4, 2024 9:28 pm
ਸ਼੍ਰੋਮਣੀ ਅਕਾਲੀ ਦਲ ਸੰਯੁਕਤ

ਵੱਡੀ ਖਬਰ : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਇਸ ਪਾਰਟੀ ਨਾਲ ਕੀਤਾ ਗਠਜੋੜ

ਚੰਡੀਗੜ੍ਹ ਨਵੰਬਰ 15 2021 : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਲੋਕਹਿਤ ਪਾਰਟੀ ਦੇ ਨਾਲ ਗਠਜੋੜ ਕਰ ਲਿਆ ਹੈ, ਇਸ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਕੀਤਾ, ਢੀਂਡਸਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਨੇ ਗਠਜੋੜ ਕੀਤਾ ਹੈ ਤੇ ਉਹ ਪੰਜਾਬ ਲੋਕਹਿਤ ਪਾਰਟੀ ਦੇ ਪ੍ਰਧਾਨ ਮਲਕੀਤ ਸਿੰਘ ਬੀਰਮੀ ਦਾ ਧੰਨਵਾਦ ਕਰਦੇ ਹਨ, ਪੰਜਾਬ ਲੋਕਹਿਤ ਪਾਰਟੀ ਦੇ ਪ੍ਰਧਾਨ ਮਲਕੀਤ ਸਿੰਘ ਬੀਰਮੀ ਨੇ ਕਹਿ ਕਿ 75 ਸਾਲਾਂ ਤੋਂ ਬੀ.ਸੀ. ਸਮਾਜ ਨੂੰ ਅਣਦੇਖਿਆ ਗਿਆ ਹੈ, ਇਸ ਦੌਰਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਮੀਡੀਆ ਰਿਪੋਰਟ ਦੇ ਅਨੁਸਾਰ ਚੰਡੀਗੜ੍ਹ ਪੁਲਸ ਵਲੋਂ ਖਹਿਰਾ ਦੇ ਨਾਲ ਕੀਤਾ ਗਿਆ ਵਿਵਹਾਰ ਨਿਦਨਯੋਗ ਹੈ, ਉਨ੍ਹਾਂ ਨੇ ਕਿਹਾ ਕਿ ਕਿਸੇ ਨੂੰ ਵੀ ਸਿੱਖ ਨਿਸ਼ਾਨ ਉਤਾਰਨ ਦੀ ਇਜ਼ਾਜਤ ਨਹੀਂ ਦਿਤੀ ਜਾ ਸਕਦੀ ਹੈ, ਜਿਸ ਅਧਿਕਾਰੀ ਨੇ ਵੀ ਇਹ ਗਲਤੀ ਕੀਤੀ ਹੈ ਉਸ ਨੂੰ ਮੁਆਫੀ ਮੰਗਣੀ ਚਾਹੀਦੀ ਹੈ,

ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨਾਲ ਗਠਜੋੜ ਬਾਰੇ ਪੁੱਛੇ ਸਵਾਲ ‘ਤੇ ਢੀਂਡਸਾ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਕੋਈ ਮੀਟਿੰਗ ਜਾਂ ਗੱਲਬਾਤ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਭਰੋਸੇਮੰਦ ਸਰਕਾਰ ਦੇਵਾਂਗੇ।

ਇਸ ਦੌਰਾਨ ਪੰਜਾਬ ਲੋਕਹਿੱਤ ਪਾਰਟੀ ਦੇ ਪ੍ਰਧਾਨ ਮਲਕੀਤ ਸਿੰਘ ਬੀਰਮੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਸਾਡਾ ਗਠਜੋੜ ਵੱਡੀ ਜਿੱਤ ਹਾਸਲ ਕਰੇਗਾ। ਬੀਰਮੀ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਆ ਕੇ ਡਰਾਮੇ ਕਰ ਰਹੇ ਹਨ। ਕੇਜਰੀਵਾਲ ਗਾਰੰਟੀ ਦੇ ਰਹੇ ਹਨ ਪਰ ਉਨ੍ਹਾਂ ਨੂੰ ਪੂਰਾ ਕਰਨ ਦੀ ਜ਼ਿੰਮੇਵਾਰੀ ਕੌਣ ਬਣੇਗਾ। ਆਮ ਆਦਮੀ ਪਾਰਟੀ ਨੂੰ ਮੁੱਖ ਮੰਤਰੀ ਦਾ ਚਿਹਰਾ ਨਹੀਂ ਮਿਲ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਗਠਜੋੜ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਇਮਾਨਦਾਰ ਅਤੇ ਭਰੋਸੇਮੰਦ ਸਰਕਾਰ ਦੇਵਾਂਗੇ।