ਵੱਡੀ ਖ਼ਬਰ: SSP ਪਟਿਆਲਾ ਨੂੰ ਛੁੱਟੀ ‘ਤੇ ਭੇਜਿਆ, ਕਥਿਤ ਆਡੀਓ ਰਿਕਾਰਡਿੰਗ ਮਾਮਲੇ ‘ਚ ਐਕਸ਼ਨ

10 ਦਸੰਬਰ 2025: ਪੰਜਾਬ ਅਤੇ ਹਰਿਆਣਾ ਹਾਈ ਕੋਰਟ(highcourt) (HC) ਅੱਜ (ਬੁੱਧਵਾਰ) ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਤੋਂ ਪਹਿਲਾਂ ਪਟਿਆਲਾ ਪੁਲਿਸ ਅਧਿਕਾਰੀਆਂ ਦੀ ਕਥਿਤ ਆਡੀਓ ਰਿਕਾਰਡਿੰਗ ਵਾਇਰਲ ਹੋਣ ਦੇ ਮਾਮਲੇ ਦੀ ਸੁਣਵਾਈ ਕਰੇਗਾ। ਚੋਣ ਕਮਿਸ਼ਨ ਪੁਲਿਸ ਅਧਿਕਾਰੀਆਂ ਦੀ ਕਥਿਤ ਆਡੀਓ ਰਿਕਾਰਡਿੰਗ ਬਾਰੇ ਰਿਪੋਰਟ ਅਦਾਲਤ ਵਿੱਚ ਪੇਸ਼ ਕਰੇਗਾ।

ਇਸ ਤੋਂ ਪਹਿਲਾਂ, ਐਸਐਸਪੀ ਪਟਿਆਲਾ ਵਰੁਣ ਸ਼ਰਮਾ (varun sharma) ਨੂੰ ਛੁੱਟੀ ‘ਤੇ ਭੇਜ ਦਿੱਤਾ ਗਿਆ ਹੈ, ਜਦੋਂ ਕਿ ਐਸਐਸਪੀ ਸੰਗਰੂਰ ਸਰਤਾਜ ਸਿੰਘ ਨੂੰ ਉਨ੍ਹਾਂ ਦੀ ਜਗ੍ਹਾ ਵਾਧੂ ਚਾਰਜ ਦਿੱਤਾ ਗਿਆ ਹੈ। ਪੰਚਾਇਤ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਵੱਲੋਂ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ।

Read More: CM ਮਾਨ ਦੀ ਫਰਜ਼ੀ ਵੀਡੀਓ ਮਾਮਲਾ : ਫਰਜ਼ੀ ਵੀਡੀਓ ਫੇਸਬੁੱਕ ਤੋਂ ਹਟਾਈ ਗਈ

Scroll to Top