Site icon TheUnmute.com

ਵੱਡੀ ਖਬਰ : ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ਪਾਰਟੀ ‘ਚ ਕੱਲ੍ਹ ਹੋਣਗੇ ਸ਼ਾਮਲ

sucha-singh

ਗੁਰਦਾਸਪੁਰ 8 ਦਸੰਬਰ 2021 : ਗੁਰਦਾਸਪੁਰ ਜ਼ਿਲ੍ਹੇ ਸਮੇਤ ਸਮੁੱਚੇ ਪੰਜਾਬ ਅੰਦਰ ਸਿਆਸਤ ‘ਚ ਵੱਡਾ ਸਥਾਨ ਰੱਖਦੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਦੀ ਅਕਾਲੀ ਦਲ ਦੀ ਲੀਡਰਸ਼ਿਪ ਨਾਲ ਚੱਲ ਰਹੀ ਗੱਲਬਾਤ ਆਖ਼ਰਕਾਰ ਕਿਸੇ ਪਾਸੇ ਲੱਗ ਗਈ ਹੈ। 9 ਦਸੰਬਰ ਨੂੰ ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਪਤਾ ਲੱਗਾ ਹੈ ਕਿ ਛੋਟੇਪੁਰ ਨੂੰ ਚੰਡੀਗੜ੍ਹ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਲੀਡਰਸ਼ਿਪ ਖੁਦ ਅਕਾਲੀ ਦਲ ‘ਚ ਸ਼ਾਮਲ ਕਰਵਾਏਗੀ। ਇਸ ਗੱਲ ਦੀ ਵੀ ਪੂਰੀ ਉਮੀਦ ਹੈ ਕਿ ਭਲਕੇ ਉਨ੍ਹਾਂ ਨੂੰ ਬਟਾਲਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦਾ ਸਾਂਝਾ ਉਮੀਦਵਾਰ ਐਲਾਨਿਆ ਜਾ ਸਕਦਾ ਹੈ।

Exit mobile version