July 5, 2024 6:29 pm
Sunil Jakhar

ਵੱਡੀ ਖ਼ਬਰ : ਸੁਨੀਲ ਜਾਖੜ ਭਾਜਪਾ ‘ਚ ਹੋਏ ਸ਼ਾਮਲ

ਚੰਡੀਗੜ੍ਹ 18 ਮਈ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ ।ਜਿਕਰਯੋਗ ਹੈ ਕਿ ਸੁਨੀਲ ਜਾਖੜ ‘ਤੇ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਕਾਰਵਾਈ ਕੀਤੀ ਸੀ ਜਿਸ ਕਰਕੇ ਉਹ ਪਾਰਟੀ ਤੋਂ ਕਾਫੀ ਨਿਰਾਸ਼ ਸਨ | ਇਸਦੇ ਨਾਲ ਹੀ ਕੁਝ ਦਿਨ ਬਾਅਦ ਉਨ੍ਹਾਂ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ | ਭਾਜਪਾ ਜਾਖੜ ਨੂੰ ਰਾਜ ਸਭਾ ‘ਚ ਵੀ ਭੇਜ ਸਕਦੀ ਹੈ। ਹਾਲਾਂਕਿ ਇਸ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ। ਲੰਬੇ ਸਮੇਂ ਤੋਂ ਸੂਬੇ ਦੀ ਰਾਜਨੀਤੀ ਕਰ ਰਹੇ ਜਾਖੜ ਹੁਣ ਰਾਸ਼ਟਰੀ ਰਾਜਨੀਤੀ ਵਿੱਚ ਆਪਣਾ ਹੱਥ ਅਜ਼ਮਾਉਣਾ ਚਾਹੁੰਦੇ ਹਨ।