July 2, 2024 9:16 pm
BJP, Captain and Dhindsa's party

ਭਾਜਪਾ, ਕੈਪਟਨ ਤੇ ਢੀਂਡਸਾ ਦੀ ਪਾਰਟੀ ‘ਚ ਸੀਟਾਂ ਦੀ ਵੰਡ ਨੂੰ ਲੈ ਕੇ ਆਈ ਵੱਡੀ ਖ਼ਬਰ

ਚੰਡੀਗੜ੍ਹ 11 ਜਨਵਰੀ 2022: ਪੰਜਾਬ ‘ਚ ਵਿਧਾਨ ਸਭਾ ਚੋਣਾਂ (Punjab Assembly elections) 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ, ਜਿਸਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹਨ |ਪੰਜਾਬ (Punjab) ਵਿਧਾਨ ਸਭਾ ਚੋਣਾਂ (Punjab Assembly elections) ਨੂੰ ਲੈ ਕੇ ਇੱਕ ਅਹਿਮ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਭਾਜਪਾ (BJP) 70-80 ਸੀਟਾਂ ‘ਤੇ ਚੋਣ ਲੜ ਸਕਦੀ ਹੈ। ਭਾਜਪਾ (BJP), ਕੈਪਟਨ ਅਤੇ ਢੀਂਡਸਾ ਦੀ ਪਾਰਟੀ ‘ਚ ਸੀਟਾਂ ਦੀ ਵੰਡ ਨੂੰ ਲੈ ਕੇ ਜਲਦ ਫੈਸਲਾ ਲਿਆ ਜਾਵੇਗਾ। ਅਗਲੇ 3-4 ਦਿਨਾਂ ‘ਚ ਸੀਟਾਂ ਦੀ ਵੰਡ ਨੂੰ ਲੈ ਕੇ ਅਹਿਮ ਐਲਾਨ ਹੋ ਸਕਦਾ ਹੈ। ਸੂਤਰਾਂ ਮੁਤਾਬਕ ਅਮਰਿੰਦਰ ਦੀ ਪਾਰਟੀ ਕਰੀਬ 30 ਸੀਟਾਂ ‘ਤੇ ਚੋਣ ਲੜੇਗੀ। ਇਸ ਤੋਂ ਇਲਾਵਾ ਢੀਂਡਸਾ ਦੀ ਪਾਰਟੀ 15 ਤੋਂ 20 ਸੀਟਾਂ ‘ਤੇ ਚੋਣ ਲੜ ਸਕਦੀ ਹੈ।