Site icon TheUnmute.com

ਵੱਡੀ ਖਬਰ : 100 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਵਿਅਕਤੀ ਗ੍ਰਿਫਤਾਰ

arrested

ਚੰਡੀਗੜ੍ਹ 13 ਨਵੰਬਰ 2021 : ਸ਼੍ਰੀ ਨਵਜੋਤ ਸਿੰਘ ਮਾਹਲ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੋਟ ਰਾਹੀ ਦੱਸਿਆ ਕਿ ਮੋਹਾਲੀ ਪੁਲਿਸ ਵੱਲੋ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਪੰਜਾਬ ਰਾਜ ਵਿੱਚ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਨੂੰ ਮੁੱਖ ਰੱਖਦੇ ਹੋਏ ਸ਼੍ਰੀ ਵਜੀਰ ਸਿੰਘ ਖਹਿਰਾ, ਐਸ.ਪੀ (ਡੀ), ਐਸ.ਏ.ਐਸ ਨਗਰ, ਸ਼੍ਰੀ ਸੁਖਨਾਜ ਸਿੰਘ (ਡੀ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸਪੈਕਟਰ ਬਲਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਵੱਲੋ 2 ਨਸ਼ਾ ਤਸਕਰਾ ਨੂੰ 100 ਗ੍ਰਾਮ ਹੈਰੋਇੰਨ ਸਮੇਤ ਗੱਡੀ ਨੰਬਰੀ HP{-01A-6789 ਮਾਰਕਾ ਸਵਿਫਟ ਡੀਜਾਇਰ ਰੰਗ ਚਿੱਟਾ ਦੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਐਸ.ਐਸ.ਪੀ ਮੋਹਾਲੀ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 12-11-2021 ਨੂੰ ਸੀ.ਆਈ.ਏ ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਨੂੰ ਇੱਕ ਖੂਫੀਆ ਇਤਲਾਹ ਮਿਲੀ ਸੀ ਕਿ ਦੋ ਮੁੱਲਾ ਫੈਸਨ ਵਿਅਕਤੀ ਗੱਡੀ ਮਾਰਕਾ ਸਵਿਫਟ ਡੀਜਾਇਰ ਰੰਗ ਚਿੱਟਾ ਵਿੱਚ ਹੈਰੋਇੰਨ ਲੈ ਕੇ ਆ ਰਹੇ ਹਨ।ਜਿੰਨਾ ਨੇ ਇਹ ਹੈਰੋਇੰਨ ਅੱਗੇ ਆਪਣੇ ਗ੍ਰਾਹਕਾਂ ਨੂੰ ਮੋਹਾਲੀ ਅਤੇ ਖਰੜ ਦੇ ਏਰੀਆ ਵਿੱਚ ਸਪਲਾਈ ਕਰਨੀ ਹੈ।ਸੀ.ਆਈ.ਏ ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਨੇ ਨੇੜੇ ਥਾਣਾ ਮੋੜ ਕ੍ਰਿਸਚਨ ਸਕੂਲ, ਖਰੜ ਦੋਰਾਨੇ ਨਾਕਾਬੰਦੀ ਕਰਕੇ ਉੱਕਤ ਸਵਿਫਟ ਡੀਜਾਇਰ ਗੱਡੀ ਨੂੰ ਕਾਬੂ ਕਰਕੇ ਸਰਚ ਕਰਨ ਤੇ ਗੱਡੀ ਵਿੱਚੋ ਵਰਿੰਦਰ ਸਿੰਘ ਉਰਫ ਵਿੱਕੀ ਪੁੱਤਰ ਘੁਮਾਣ ਸਿੰਘ ਵਾਸੀ ਪਿੰਡ ਝਾਕੋਡਾ ਜਿਲ੍ਹਾ ਸਿਰਮੋਰ ਹਾਲ ਕੋਂਡਲ ਨਿਵਾਸ,ਵਿਕਾਸ ਨਗਰ ਜਿਲ੍ਹਾ ਸਿਮਲਾ ਅਤੇ ਜਤਿੰਦਰ ਕੁਮਾਰ ਵਾਸੀ ਏਅਰਪੋਰਟ ਰੋਡ ਮੀਨਾ ਨਿਵਾਸ,ਸਿਵ ਨਗਰ,ਟੋਟੂ ਜਿਲ਼੍ਹਾ ਸਿਮਲਾ ਪਾਸੋ 100 ਗ੍ਰਾਮ ਹੈਰੋਇੰਨ ਬ੍ਰਾਮਦ ਹੋਣ ਤੇ ਇਹਨਾ ਵਿਰੁੱਧ ਮੁਕੱਦਮਾ ਨੰਬਰ 375 ਮਿਤੀ 12-11-2021 ਅ/ਧ 21-61-85 ਐਨ.ਡੀ.ਪੀ.ਐਸ. ਐਕਟ, ਥਾਣਾ ਸਿਟੀ ਖਰੜ ਦਰਜ ਰਜਿਸਟਰ ਕਰਵਾ ਕੇ ਉਕਤਾਨ ਦੋਨਾ ਵਿਅਕਤੀਆ ਨੂੰ ਗ੍ਰਿਫਤਾਰ ਕੀਤਾ ਹੈ।

ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਵਰਿੰਦਰ ਸਿੰਘ ਉਰਫ ਵਿੱਕੀ ਅਤੇ ਜਤਿੰਦਰ ਕੁਮਾਰ ਲੰਬੇ ਸਮੇ ਤੋ ਨਸ਼ਾ ਤਸਕਰੀ ਦਾ ਕੰਮ ਕਰਦੇ ਆ ਰਹੇ ਹਨ ਅਤੇ ਨਸ਼ਾ ਕਰਨ ਦੇ ਵੀ ਆਦੀ ਹਨ।ਜਿਹਨਾ ਨੇ ਪੁੱਛਗਿੱਛ ਦੋਰਾਨ ਇਹ ਵੀ ਦੱਸਿਆ ਕੇ ਇਹ ਹੈਰੋਇੰਨ ਦਿੱਲੀ ਤੋ ਸਸਤੇ ਭਾਅ ਵਿੱਚ ਲਿਆ ਕੇ ਮੋਹਾਲੀ ਅਤੇ ਖਰੜ ਦੇ ਏਰੀਆ ਵਿਖੇ ਮਹਿੰਗੇ ਭਾਅ ਵਿੱਚ ਵੇਚਦੇ ਹਨ।ਦੋਸੀਆਨ ਉਕਤਾਨ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਹਨਾ ਨਾਲ ਹੈਰੋਇੰਨ ਦੀ ਸਪਲਾਈ ਕਰਨ ਵਾਲੇ ਮੁੱਖ ਤਸੱਕਰਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾਵੇਗੀ ਅਤੇ ਉਹਨਾਂ ਨੂੰ ਗ੍ਰਿਫਤਾਰ ਕਰਕੇ ਹੈਰੋਇੰਨ ਦੀ ਸਪਲਾਈ ਚੈਨ ਨੂੰ ਤੋੜਿਆ ਜਾਵੇਗਾ।ਦੋਸੀਆਨ ਉਕਤਾਨ ਨੂੰ ਪੇਸ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।ਮੁੱਕਦਮਾ ਦੀ ਤਫਤੀਸ਼ ਜਾਰੀ ਹੈ।

Exit mobile version