July 5, 2024 1:19 am
Russia and Ukraine

ਯੂਕ੍ਰੇਨ ਦੇ ਰਾਸ਼ਟਰਪਤੀ ਨੇ ਦੇਸ਼ ‘ਚ ‘ਮਾਰਸ਼ਲ ਲਾਅ’ ਦਾ ਕੀਤਾ ਐਲਾਨ

ਨੈਸ਼ਨਲ ਡੈਸਕ 24 ਫਰਵਰੀ 2022 :  ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin)ਵੱਲੋਂ ਵੀਰਵਾਰ ਨੂੰ ਫੌਜੀ ਕਾਰਵਾਈ ਦੇ ਐਲਾਨ ਤੋਂ ਬਾਅਦ ਯੂਕ੍ਰੇਨ ਦੇ ਰਾਸ਼ਟਰਪਤੀ ਨੇ ਦੇਸ਼ ਵਿਚ ‘ਮਾਰਸ਼ਲ ਲਾਅ’ ਦਾ ਐਲਾਨ ਕੀਤਾ ਹੈ ਅਤੇ ਨਾਗਰਿਕਾਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਸਵੇਰੇ ਪੁਤਿਨ ਨੇ ਯੂਕ੍ਰੇਨ ਵਿਚ ਫੌਜੀ ਕਾਰਵਾਈ ਦੀ ਐਲਾਨ ਕੀਤਾ ਅਤੇ ਦੂਜੇ ਦੇਸ਼ਾਂ ਨੂੰ ਚੇਤਾਵਨੀ ਦਿੱਤੀ ਕਿ ਰੂਸੀ ਕਾਰਵਾਈ ਵਿਚ ਕਿਸੇ ਵੀ ਤਰ੍ਹਾਂ ਦੀ ਦਖ਼ਲਅੰਦਾਜ਼ੀ ਦੀ ਕੋਸ਼ਿਸ਼ ਦੇ “ਅਜਿਹੇ ਨਤੀਜੇ ਹੋਣਗੇ ਜੋ ਉਹਨਾਂ ਨੇ ਪਹਿਲਾਂ ਕਦੇ ਨਹੀਂ ਦੇਖੇ ਹੋਣਗੇ।

” ਪੁਤਿਨ ਨੇ ਦਾਅਵਾ ਕੀਤਾ ਹੈ ਕਿ ਇਹ ਹਮਲੇ ਪੂਰਬੀ ਯੂਕਰੇਨ (Ukraine) ਵਿਚ ਲੋਕਾਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਹਨ, ਜਿਸ ਨੂੰ ਅਮਰੀਕਾ ਨੇ ਹਮਲਾ ਕਰਨ ਦਾ ਸਿਰਫ਼ ਇਕ ਬਹਾਨਾ ਦੱਸਿਆ ਹੈ।