ludhiana

ਲੁਧਿਆਣਾ ਪ੍ਰਸ਼ਾਸਨ ਦੀ ਬਾਲ ਤਸਕਰੀ ਵਿਰੁੱਧ ਵੱਡੀ ਕਾਰਵਾਈ, 15 ਪ੍ਰਵਾਸੀ ਬੱਚਿਆਂ ਨੂੰ ਛੁਡਵਾਇਆ

ਚੰਡੀਗੜ੍ਹ, 17 ਮਾਰਚ 2023: ਬਾਲ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਲੁਧਿਆਣਾ (Ludhiana) ਪ੍ਰਸ਼ਾਸਨ ਨੇ 18 ਸਾਲ ਤੋਂ ਘੱਟ ਉਮਰ ਦੇ 15 ਬੱਚਿਆਂ ਨੂੰ ਮੁਕਤ ਕਰਵਾਇਆ ਹੈ, ਜਿਨ੍ਹਾਂ ਨੂੰ ਬਿਹਾਰ ਤੋਂ ਰੇਲਗੱਡੀ ਰਾਹੀਂ ਲਿਆਂਦਾ ਜਾ ਰਿਹਾ ਸੀ। ਬਾਲ ਸੁਰੱਖਿਆ ਅੰਦੋਲਨ ਦੇ ਨਾਲ-ਨਾਲ ਜੀਆਰਪੀ, ਲੁਧਿਆਣਾ ਪੁਲਿਸ ਅਤੇ ਹੋਰ ਵਿਭਾਗਾਂ ਨੇ ਵੀ ਇਸ ਵਿੱਚ ਯੋਗਦਾਨ ਪਾਇਆ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਹੁਕਮਾਂ ‘ਤੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਰੇਲਵੇ ਸਟੇਸ਼ਨ ‘ਤੇ ਜਾਲ ਵਿਛਾ ਕੇ ਇਨ੍ਹਾਂ ਬੱਚਿਆਂ ਨੂੰ ਛੁਡਵਾਇਆ | ਇਨ੍ਹਾਂ ਬੱਚਿਆਂ ਨੂੰ ਬਿਹਾਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲਿਆਂਦਾ ਗਿਆ ਸੀ। ਫਿਲਹਾਲ ਇਨ੍ਹਾਂ ਬੱਚਿਆਂ ਦਾ ਮੈਡੀਕਲ ਕਰਵਾ ਕੇ ਕਾਊਂਸਲਿੰਗ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਮਾਪਿਆਂ ਕੋਲ ਭੇਜ ਦਿੱਤਾ ਜਾਵੇਗਾ।

ਦੂਜੇ ਪਾਸੇ ਬਾਲ ਸੁਰੱਖਿਆ ਅੰਦੋਲਨ ਦੇ ਜ਼ਿਲ੍ਹਾ ਪ੍ਰਾਜੈਕਟ ਇੰਚਾਰਜ ਸੰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਚਾਈਲਡ ਹੈਲਪਲਾਈਨ ’ਤੇ ਰੇਲ ਰਾਹੀਂ ਬੱਚਿਆਂ ਨੂੰ ਲਿਆਉਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਉਹ ਅੰਬਾਲਾ ਤੋਂ ਆਪਣੀ ਟੀਮ ਨਾਲ ਜਾਂਚ ਕਰ ਰਹੇ ਸਨ ਅਤੇ ਲੁਧਿਆਣਾ ਵਿਖੇ 15 ਬੱਚਿਆਂ ਨੂੰ ਛੁਡਵਾਇਆ ਗਿਆ। ਕੌਂਸਲਿੰਗ ਤੋਂ ਬਾਅਦ ਇਨ੍ਹਾਂ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਹਵਾਲੇ ਕਰ ਦਿੱਤਾ ਜਾਵੇਗਾ।

Scroll to Top