ਚੰਡੀਗੜ੍ਹ, 20 ਜੂਨ 2024: ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਨਸ਼ੀਲੇ ਪਦਾਰਥਾਂ ਅਤੇ ਬਦਮਾਸ਼ਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ | ਇਸਦੇ ਚੱਲਦੇ ਅੰਮ੍ਰਿਤਸਰ ਪੁਲਿਸ (Amritsar Police) ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਚਾਰ ਜਣਿਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ |
ਅੰਮ੍ਰਿਤਸਰ ਪੁਲਿਸ (Amritsar Police) ਨੇ 4.1 ਕਿਲੋ ਹੈਰੋਇਨ, ਤਿੰਨ ਪਿਸਤੌਲ ਅਤੇ 45 ਜਿੰਦਾ ਕਾਰਤੂਸ, 7 ਵਾਹਨਾਂ ਸਮੇਤ 2.07 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ | ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ | ਜਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ |