ਚੰਡੀਗ੍ਹੜ 02 ਸਤੰਬਰ 2022: ਪੰਜਾਬ ਦੇ ਐਕਸਾਈਜ਼ ਵਿਭਾਗ (Excise Department of Punjab) ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਪਟਿਆਲਾ ‘ਚ 35 ਹਜ਼ਾਰ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਸ਼ਰਾਬ ਦੀ ਕੀਮਤ 4 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਈਐਨਏ 2 ਟਰੱਕਾਂ ਵਿੱਚ ਭਰਿਆ ਹੋਇਆ ਸੀ, ਜਿਸ ਦਾ ਇਸਤੇਮਾਲ ਸ਼ਰਾਬ ਬਣਾਉਣ ਲਈ ਕੀਤਾ ਜਾਂਦਾ ਹੈ।
ਇਸ ਸੰਬੰਧੀ ਪੁਲਿਸ ਨੇ ਤਿੰਨ ਜਣਿਆਂ ਨੂੰ ਹਿਰਾਸਤ ‘ਚ ਲਿਆ ਹੈ। ਜਿਕਰਯੋਗ ਹੈ ਕਿ ਬੀਤੇ ਦਿਨ ਹੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਫਟਕਾਰ ਲਾਈ ਸੀ ਕਿ ਸੂਬੇ ‘ਚ ਈ.ਐਨ.ਏ. ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਵੇਚਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਅੱਜ ਐਕਸਾਈਜ਼ ਵਿਭਾਗ ਨੇ ਇਹ ਵੱਡੀ ਕਾਰਵਾਈ ਕੀਤੀ ਹੈ।