Election Results

ਆਰਥਿਕ ਮਜ਼ਬੂਰੀਆਂ ਕਰਕੇ ਬਿਜਲੀ ਬਿੱਲ ਨਾ ਭਰਨ ਵਾਲੇ ਖਪਤਕਾਰਾਂ ਨੂੰ ਪੰਜਾਬ ਸਰਕਾਰ ਵਲੋਂ ਵੱਡੀ ਰਾਹਤ

ਚੰਡੀਗੜ੍ਹ, 26 ਮਈ 2023: ਬਿਜਲੀ ਖਪਤਕਾਰਾਂ ਲਈ ਖੁਸ਼ਖਬਰੀ ਹੈ। ਦਰਅਸਲ ਪੰਜਾਬ ਸਰਕਾਰ ਨੇ ਬਿਜਲੀ ਦੇ ਬਿੱਲ (Electricity Bill) ਨਾ ਭਰਨ ਕਾਰਨ ਡਿਫਾਲਟਰ ਖਪਤਕਾਰਾਂ ਨੂੰ ਮੌਕਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖੱਪਤਕਾਰਾਂ ਲਈ ਅਸੀਂ OTS ਸਕੀਮ ਲੈ ਕੇ ਆਏ ਹਾਂ ਤਾਂ ਜੋ ਆਰਥਿਕ ਮਜ਼ਬੂਰੀਆਂ ਕਰਕੇ ਜਿਨ੍ਹਾਂ ਦੇ ਕੁਨੈਕਸ਼ਨ ਕੱਟੇ ਗਏ ਸਨ ਜਾਂ ਮੁੜ ਜੋੜੇ ਨਹੀਂ ਜਾ ਰਹੇ ਸੀ, ਉਹਨਾਂ ਨੂੰ ਇੱਕ ਸੁਨਹਿਰੀ ਮੌਕਾ ਮਿਲੇ | ਇਹ ਸਕੀਮ 3 ਮਹੀਨਿਆਂ ਲਈ ਹਰ ਵਰਗ ਦੇ ਖੱਪਤਕਾਰ ਖਾਸ ਤੌਰ ‘ਤੇ ਉਦਯੋਗਿਕ ਖੱਪਤਕਾਰਾਂ ਲਈ ਜਾਰੀ ਰਹੇਗੀ |

Image

ਵਿਦੇਸ਼

Scroll to Top