Harpal Singh Cheema

ਮੋਗਾ ਦੀ ਅਦਾਲਤ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਵੱਡੀ ਰਾਹਤ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ 18 ਜਨਵਰੀ 2023: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਵੱਲੋਂ ਹਲਕਾ ਮੋਗਾ ਦੇ ਸਾਬਕਾ ਕਾਂਗਰਸੀ ਵਿਧਾਇਕ ਡਾ: ਹਰਜੋਤ ਕਮਲ ‘ਤੇ 10 ਜੂਨ, 2020 ਨੂੰ ਚੰਡੀਗੜ੍ਹ ਵਿਖੇ ਉਸਾਰੀ ਅਧੀਨ 105ਬੀ ਹਾਈਵੇਅ ਦੇ ਮਾਮਲੇ ਵਿੱਚ ਕਰੋੜਾਂ ਰੁਪਏ ਦੇ ਕਥਿਤ ਗਬਨ ਦੇ ਦੋਸ਼ ਲਗਾਏ ਸਨ । ਇਸ ਵਿਚ ਡਾ: ਹਰਜੋਤ ਕਮਲ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ‘ਤੇ ਲਗਾਏ ਗਏ ਦੋਸ਼ਾਂ ਵਿਚ ਇਕ ਫੀਸਦੀ ਵੀ ਸੱਚਾਈ ਨਹੀਂ ਹੈ।

ਇਸ ਤੋਂ ਪਹਿਲਾਂ ਹਲਕਾ ਵਿਧਾਇਕ ਦੀ ਤਰਫੋਂ ਹਰਪਾਲ ਸਿੰਘ ਚੀਮਾ (Harpal Singh Cheema ) ਨੂੰ ਆਪਣੇ ‘ਤੇ ਲਗਾਏ ਗਏ ਦੋਸ਼ਾਂ ਨੂੰ ਵਾਪਸ ਲੈਣ ਅਤੇ ਮੁਆਫੀ ਮੰਗਣ ਦੀ ਅਪੀਲ ਕੀਤੀ ਗਈ ਸੀ ਪਰ ਹਰਪਾਲ ਸਿੰਘ ਚੀਮਾ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ‘ਤੇ ਉਨ੍ਹਾਂ ਵੱਲੋਂ ਸੀ.ਜੇ.ਐੱਮ. ਮੈਡਮ ਪ੍ਰੀਤੀ ਸੁਖੀਜਾ ਦੀ ਅਦਾਲਤ ਵਿਚ ਉਸ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ ਅਤੇ 14 ਅਕਤੂਬਰ 2022 ਨੂੰ ਇਸ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਵਿਚ ਪੇਸ਼ ਕੀਤੇ ਗਏ ਤੱਥਾਂ ਦੇ ਆਧਾਰ ‘ਤੇ ਅਦਾਲਤ ਨੇ ਹਰਪਾਲ ਸਿੰਘ ਚੀਮਾ ਨੂੰ ਤਲਬ ਕੀਤਾ ਸੀ। ਇਸੇ ਮਾਮਲੇ ਵਿੱਚ ਅੱਜ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੋਗਾ ਦੀ ਅਦਾਲਤ ਵਿੱਚ ਪੇਸ਼ ਹੋ ਕੇ ਆਪਣੀ ਜ਼ਮਾਨਤ ਲਈ ਅਰਜ਼ੀ ਦਿੱਤੀ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ ਅਤੇ ਮਾਮਲੇ ਦੀ ਅਗਲੀ ਸੁਣਵਾਈ ਦੀ ਤਾਰੀਖ਼ 4 ਫਰਵਰੀ ਤੈਅ ਕੀਤੀ ਹੈ।

Scroll to Top