July 7, 2024 2:39 pm
Raj jit Singh

ਹਾਈਕੋਰਟ ਵੱਲੋਂ ਬਰਖ਼ਾਸਤ AIG ਰਾਜਜੀਤ ਸਿੰਘ ਨੂੰ ਵੱਡੀ ਰਾਹਤ, ਗ੍ਰਿਫਤਾਰੀ ‘ਤੇ ਲਾਈ ਰੋਕ

ਚੰਡੀਗੜ੍ਹ, 10 ਅਕਤੂਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡਰੱਗ ਰੈਕੇਟ ਮਾਮਲੇ ਵਿੱਚ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ (Raj jit Singh) ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਰਾਜਜੀਤ ਸਿੰਘ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਹੀ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ। ਹੁਣ ਮਾਮਲੇ ਦੀ ਸੁਣਵਾਈ ਦੀ ਅਗਲੀ ਤਾਰੀਖ਼ 16 ਅਕਤੂਬਰ ਤੈਅ ਕੀਤੀ ਗਈ ਹੈ।

ਰਾਜਜੀਤ ਸਿੰਘ (Raj jit Singh) ਦੇ ਮਾਮਲੇ ‘ਚ ਹਾਈਕੋਰਟ ਦੇ ਫੈਸਲੇ ਨੂੰ ਪੰਜਾਬ ਸਰਕਾਰ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ, ਜਦਕਿ ਇਸ ਤੋਂ ਪਹਿਲਾਂ ਅਗਸਤ ਮਹੀਨੇ ‘ਚ ਹਾਈਕੋਰਟ ਨੇ ਬਰਖ਼ਾਸਤ ਏ.ਆਈ.ਜੀ. ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਜਿਕਰਯੋਗ ਹੈ ਕਿ ਮਾਰਚ ਵਿੱਚ ਹਾਈਕੋਰਟ ਵੱਲੋਂ ਖੋਲ੍ਹੇ ਗਏ ਡਰੱਗ ਕੇਸ ਦੀ ਜਾਂਚ ਰਿਪੋਰਟ ਤੋਂ ਬਾਅਦ ਸਰਕਾਰ ਨੇ ਸਾਬਕਾ ਰਾਜਜੀਤ ਹੁੰਦਲ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਅਪਰੈਲ ਵਿੱਚ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਸੀ। ਬਰਖ਼ਾਸਤ ਕੀਤੇ ਜਾਣ ਤੋਂ ਬਾਅਦ ਤੋਂ ਉਹ ਫਰਾਰ ਹਨ |

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਡਰੱਗ ਰੈਕੇਟ ਮਾਮਲੇ ਵਿੱਚ ਬਰਖ਼ਾਸਤ ਏਆਈਜੀ ਰਾਜਜੀਤ ਹੁੰਦਲ ਨੂੰ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਸੀ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਸੀ। ਸੁਪਰੀਮ ਕੋਰਟ ਨੇ ਰਾਜਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਉਸ ਨੂੰ ਰੋਜ਼ਾਨਾ ਜਾਂਚ ਅਧਿਕਾਰੀ ਅੱਗੇ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕਰਨ ਅਤੇ ਜਾਂਚ ਵਿਚ ਸਹਿਯੋਗ ਕਰਨ ਦੇ ਹੁਕਮ ਦਿੱਤੇ ਸਨ।