ਚੰਡੀਗੜ੍ਹ 19 ਅਕਤੂਬਰ 2022: ਪੰਜਾਬ ‘ਚ ਪੁਲਿਸ ਹਿਰਾਸਤ ‘ਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ (Gangster Deepak Tinu) ਨੂੰ ਅੱਜ ਰਾਜਸਥਾਨ ਦੇ ਅਜਮੇਰ ਦੇ ਕੇਕੜੀ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦੀਪਕ ਟੀਨੂੰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਫੜਿਆ ਹੈ | ਟੀਨੂੰ ਦੀ ਗ੍ਰਿਫ਼ਤਾਰੀ ਲਈ ਸਪੈਸ਼ਲ ਸੈੱਲ ਦੀਆਂ 5 ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਸਨ।
ਇਸਦੇ ਨਾਲ ਹੀ ਦਿੱਲੀ ਪੁਲਿਸ (Delhi Police) ਦੇ ਸਪੈਸ਼ਲ ਸੀਪੀ ਐੱਚ.ਜੀ.ਐੱਸ ਧਾਲੀਵਾਲ ਨੇ ਦੱਸਿਆ ਕਿ 1-2 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਗੋਲਡੀ ਬਰਾੜ ਗੈਂਗ ਦਾ ਮੈਂਬਰ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ। ਸਪੈਸ਼ਲ ਸੈੱਲ ਦੀ ਟੀਮ ਇਸ ਨੂੰ ਫੜਨ ਲਈ ਲਗਤਾਰ ਕੰਮ ਕਰ ਰਹੀਆਂ ਸਨ | ਅੱਜ ਇਸ ਕੜੀ ਤਹਿਤ ਸਾਨੂੰ ਵੱਡੀ ਸਫਲਤਾ ਮਿਲੀ ਹੈ ਅਤੇ ਇਸ ਨੂੰ ਦੀਪਕ ਟੀਨੂੰ ਨੂੰ ਅਜਮੇਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਦੀਪਕ ਟੀਨੂੰ ਕੋਲੋਂ 5 ਗ੍ਰੇਨੇਡ ਅਤੇ 2 ਆਟੋਮੈਟਿਕ ਪਿਸਤੌਲ ਬਰਾਮਦ ਹੋਏ ਹਨ। ਉਨ੍ਹਾਂ ਨੇ ਦੱਸਿਆ ਕਿ ਟੀਨੂੰ ਵਿਦੇਸ਼ ਭੱਜਣ ਦੀ ਫਿਰਾਕ ਵਿਚ ਸੀ । ਵਿਦੇਸ਼ ਬੈਠੇ ਰੋਹਿਤ ਗੋਦਾਰਾ ਤੇ ਜੈਕ ਟੀਨੂੰ ਗੈਂਗਸਟਰ ਟੀਨੂੰ ਨੂੰ ਭੱਜਣ ਵਿਚ ਮਦਦ ਕਰ ਰਹੇ ਸਨ।