Site icon TheUnmute.com

ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਵੱਡਾ ਖ਼ੁਲਾਸਾ, ਪੁਲਿਸ ਨੂੰ ਜਲੰਧਰ ਨੇੜੇ ਮਿਲੀ ਬਰੀਜ਼ਾ ਕਾਰ ਤੇ ਕੱਪੜੇ

ਸੁਖਚੈਨ ਸਿੰਘ ਗਿੱਲ

ਚੰਡੀਗੜ੍ਹ, 21 ਮਾਰਚ 2023: ਅੰਮ੍ਰਿਤਪਾਲ ਸਿੰਘ (Amritpal Singh) ਮਾਮਲੇ ‘ਚ ਵੱਡਾ ਖ਼ੁਲਾਸਾ ਹੋਇਆ ਹੈ। ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਨੇ ਇੱਕ ਪਿੰਡ ‘ਚ ਬ੍ਰੀਜ਼ਾ ਕਾਰ ਬਰਾਮਦ ਕਰ ਲਈ ਹੈ | ਪੁਲਿਸ ਨੂੰ ਇਸ ਕਾਰ ਵਿਚੋਂ ਅੰਮ੍ਰਿਤਪਾਲ ਦੇ ਕੱਪੜੇ ਵੀ ਮਿਲੇ ਹਨ।

ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ (Amritpal Singh) ਨੇ ਜਲੰਧਰ ਦੇ ਪਿੰਡ ਨੰਗਲ ਅੰਬੀਆ ਦੇ ਗੁਰੁਦੁਆਰਾ ਸਾਹਿਬ ‘ਚ ਕੱਪੜੇ ਬਦਲੇ ਅਤੇ ਆਪਣੀ ਕਿਰਪਾਨ ਉਥੇ ਹੀ ਛੱਡ ਗਿਆ ਅਤੇ ਮੋਟਰਸਾਈਕਲ ‘ਤੇ ਫ਼ਰਾਰ ਹੋ ਗਿਆ | ਉਨ੍ਹਾਂ ਨੇ ਖ਼ਦਸਾ ਜਤਾਇਆ ਹੈ ਕਿ ਅੰਮ੍ਰਿਤਪਾਲ ਭੇਸ ਬਦਲ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਨੂੰ ਭਜਾਉਣ ‘ਚ ਮਦਦ ਕਰਨ ਵਾਲੇ ਚਾਰ ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ | ਇਸਦੇ ਨਾਲ ਹੀ ਪੱਤਰਕਾਰਾਂ ਦਾ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਜਿਵੇਂ ਹੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਕਾਬੂ ਹੇਠ ਹੈ , ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ |

 

Exit mobile version