ਚੰਡੀਗੜ੍ਹ 23 ਜੂਨ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (Anti-Gangster Task Force) ਦੇ ਏਡੀਜੀਪੀ ਪ੍ਰਮੋਦ ਬਾਨ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਕਈ ਵੱਡੇ ਖੁਲਾਸੇ ਕੀਤੇ | ਇਸ ਦੌਰਾਨ ਏਡੀਜੀਪੀ ਪ੍ਰਮੋਦ ਬਾਲ ਨੇ ਕਿਹਾ ਕਿ ਇਸ ਸਿੱਧੂ ਕਤਲਕਾਂਡ ‘ਚ ਹੁਣ ਤੱਕ 13 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਮਾਸਟਰਮਾਈਡ ਹੈ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਨੇ ਗੋਲਡੀ ਬਰਾੜ ਨਾਲ ਮਿਲਕੇ ਇਹ ਸਾਜਿਸ਼ ਰਚੀ ਗਈ ਸੀ। ਏਡੀਜੀਪੀ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਦੇ ਲਈ ਪਿਛਲੇ ਅਗਸਤ ਤੋਂ ਪਲਾਨਿੰਗ ਕੀਤੀ ਜਾ ਰਹੀ ਸੀ। ਇਸ ਲਈ ਸਿੱਧੂ ਮੂਸੇਵਾਲ ਦੀ ਤਿੰਨ ਵਾਰ ਰੇਕੀ ਕੀਤੀ ਗਈ ਸੀ। ਇਸ ਮਾਮਲੇ ਵਿੱਚ ਸਿਰਸਾ ਜਿਲ਼੍ਹੇ ਦੇ ਰਹਿਣ ਵਾਲੇ ਬਲਦੇਵ ਨਿੱਕੂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਨੇ ਕੇਕੜਾ ਨਾਲ ਮਿਲਕੇ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ।