ਚੰਡੀਗੜ੍ਹ 18 ਮਈ 2022: ਕਾਂਗਰਸ ਪਾਰਟੀ ਨੂੰ ਗੁਜਰਾਤ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਮਿਲਿਆ ਹੈ । ਕਾਂਗਰਸ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਪਾਟੀਦਾਰ ਨੇਤਾ ਹਾਰਦਿਕ ਪਟੇਲ (Hardik Patel) ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਾਰਦਿਕ ਨੇ ਆਪਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤਾ ਹੈ। ਇਸਦੇ ਨਾਲ ਹੀ ਹਾਰਦਿਕ ਪਟੇਲ ਕਾਂਗਰਸ ਦੀ ਉੱਚ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਿਆ ਹੈ । ਇਸ ਸੰਬੰਧੀ ਹਾਰਦਿਕ ਪਟੇਲ ਨੇ ਟਵਿਟਰ ‘ਤੇ ਅਸਤੀਫ਼ੇ ਦੀ ਜਾਣਕਾਰੀ ਦਿੱਤੀ ਹੈ ।
ਹਾਰਦਿਕ ਨੇ ਟਵੀਟ ਕਰਦਿਆਂ ਲਿਖਿਆ ਕਿ , ‘ਅੱਜ ਮੈਂ ਦਲੇਰੀ ਨਾਲ ਕਾਂਗਰਸ ਪਾਰਟੀ ਦੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਿਹਾ ਹਾਂ। ਮੈਨੂੰ ਯਕੀਨ ਹੈ ਕਿ ਮੇਰੇ ਸਾਰੇ ਸਾਥੀਆਂ ਅਤੇ ਗੁਜਰਾਤ ਦੇ ਲੋਕਾਂ ਵਲੋਂ ਮੇਰੇ ਫ਼ੈਸਲੇ ਦਾ ਸਵਾਗਤ ਕੀਤਾ ਜਾਵੇਗਾ। ਮੈਨੂੰ ਵਿਸ਼ਵਾਸ ਹੈ ਕਿ ਮੇਰੇ ਇਸ ਕਦਮ ਤੋਂ ਬਾਅਦ ਮੈਂ ਕੀ ‘ਚ ਗੁਜਰਾਤ ਲਈ ਸੱਚਮੁੱਚ ਸਕਾਰਾਤਮਕ ਕੰਮ ਕਰ ਸਕਾਂਗਾ।