ਚੰਡੀਗੜ੍ਹ 04 ਜੂਨ 2022: ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਅਤੇ ਪਟਿਆਲ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਨੂੰ ਹਾਈਕੋਰਟ ਤੋਂ ਵੱਡਾ ਝਟਕਾ ਤੋਂ ਮਿਲਿਆ ਹੈ। ਜਸਟਿਸ ਮਸੀਹ ਦੀ ਬੈਂਚ ਨੇ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਨਸ਼ਾ ਤਸਕਰੀ ਮਾਮਲੇ ‘ਚ ਦੋਸ਼ੀ ਬਿਕਰਮ ਮਜੀਠੀਆ ਨੇ ਹਾਈਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਹੁਣ ਮਾਮਲਾ ਹਾਈ ਕੋਰਟ ਦੇ ਚੀਫ਼ ਜਸਟਿਸ ਕੋਲ ਜਾਵੇਗਾ। ਇਸ ਤੋਂ ਬਾਅਦ ਚੀਫ਼ ਜਸਟਿਸ ਇਸ ਮਾਮਲੇ ਨੂੰ ਕਿਸੇ ਹੋਰ ਬੈਂਚ ਕੋਲ ਭੇਜਣਗੇ।
ਨਵੰਬਰ 23, 2024 5:24 ਪੂਃ ਦੁਃ