gas cylinder

ਆਮ ਜਨਤਾ ਨੂੰ ਵੱਡਾ ਝਟਕਾ, ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ 100 ਰੁਪਏ ਦਾ ਹੋਇਆ ਵਾਧਾ

ਚੰਡੀਗੜ੍ਹ 1 ਦਸੰਬਰ 2021 : ਦਸੰਬਰ ਦੇ ਪਹਿਲੇ ਦਿਨ ਹੀ ਆਮ ਆਦਮੀ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ, ਜੋ ਅੱਜ ਤੋਂ ਲਾਗੂ ਹੋ ਗਿਆ ਹੈ। ਇੰਡੀਅਨ ਆਇਲ ਕਾਰਪੋਰੇਸ਼ਨ (IOC) ਨੇ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 100 ਰੁਪਏ ਵਧਾ ਦਿੱਤੀ ਹੈ। ਇਸ ਤੋਂ ਬਾਅਦ ਅੱਜ ਤੋਂ ਦਿੱਲੀ ਵਿੱਚ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 100.50 ਰੁਪਏ ਪ੍ਰਤੀ ਸਿਲੰਡਰ ਵਧ ਗਈ ਹੈ। ਦਿੱਲੀ ਵਿੱਚ ਵਪਾਰਕ ਗੈਸ ਸਿਲੰਡਰ ਦੀ ਕੀਮਤ ਹੁਣ 2101 ਹੋ ਗਈ ਹੈ।

ਇੱਕ ਮਹੀਨੇ ਵਿੱਚ 367 ਰੁਪਏ ਦਾ ਵਾਧਾ
ਦਿੱਲੀ ਵਿੱਚ 31 ਅਕਤੂਬਰ 2021 ਨੂੰ 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ 1734 ਰੁਪਏ ਸੀ ਜੋ 1 ਨਵੰਬਰ ਨੂੰ ਵਧ ਕੇ 2000.50 ਰੁਪਏ ਹੋ ਗਈ। ਇਸ ‘ਚ 266.50 ਰੁਪਏ ਦਾ ਵਾਧਾ ਹੋਇਆ ਸੀ। ਅੱਜ ਯਾਨੀ 1 ਦਸੰਬਰ ਨੂੰ ਇਸ ‘ਚ ਫਿਰ 100 ਰੁਪਏ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ। ਹੁਣ ਦਿੱਲੀ ਵਿੱਚ ਇਸ ਸਿਲੰਡਰ ਨੂੰ ਰੀਫਿਲ ਕਰਨ ਲਈ 2101 ਰੁਪਏ ਖਰਚ ਕਰਨੇ ਪੈਣਗੇ। ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਧਣ ਤੋਂ ਬਾਅਦ ਬਾਹਰ ਦਾ ਖਾਣ-ਪੀਣ ਦਾ ਸਾਮਾਨ ਮਹਿੰਗਾ ਹੋ ਜਾਵੇਗਾ। ਇਸ ਤੋਂ ਪਹਿਲਾਂ ਸਤੰਬਰ ਅਤੇ ਅਕਤੂਬਰ ਵਿੱਚ ਵੀ ਪੈਟਰੋਲੀਅਮ ਕੰਪਨੀਆਂ ਨੇ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ।

ਘਰੇਲੂ ਸਿਲੰਡਰ ਦੀ ਕੀਮਤ ‘ਚ ਨਹੀਂ ਕੋਈ ਬਦਲਾਅ
ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ ਸਰਕਾਰੀ ਤੇਲ ਕੰਪਨੀਆਂ ਨੇ 14.2 ਕਿਲੋਗ੍ਰਾਮ ਦੇ ਗੈਰ-ਸਬਸਿਡੀ ਵਾਲੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਹੈ। ਦਿੱਲੀ ‘ਚ 14.2 ਕਿਲੋਗ੍ਰਾਮ ਦੇ ਗੈਰ ਸਬਸਿਡੀ ਵਾਲੇ LPG ਸਿਲੰਡਰ ਦੀ ਕੀਮਤ 899.50 ਰੁਪਏ ‘ਤੇ ਬਰਕਰਾਰ ਹੈ। ਕੋਲਕਾਤਾ ‘ਚ LPG ਸਿਲੰਡਰ ਦੀ ਕੀਮਤ 926 ਰੁਪਏ, ਮੁੰਬਈ ‘ਚ 899.50 ਰੁਪਏ ਹੈ। ਚੇਨਈ ‘ਚ ਇਸ ਦੀ ਕੀਮਤ 915.50 ਰੁਪਏ ਹੈ।

ਹੋਰ ਸ਼ਹਿਰਾਂ ਵਿੱਚ ਕਿੰਨਾ ਵਾਧਾ ਹੋਇਆ
ਕੋਲਕਾਤਾ ‘ਚ ਵਪਾਰਕ ਗੈਸ ਸਿਲੰਡਰ ਦੀ ਕੀਮਤ 2073.5 ਰੁਪਏ ਤੋਂ 101 ਰੁਪਏ ਵਧ ਕੇ 2,174.5 ਰੁਪਏ ਹੋ ਗਈ ਹੈ। ਇਸੇ ਤਰ੍ਹਾਂ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਵਿੱਚ ਵਪਾਰਕ ਗੈਸ ਦੀ ਕੀਮਤ 2,051 ਰੁਪਏ ਹੋ ਗਈ ਹੈ। ਇਸ ਤੋਂ ਪਹਿਲਾਂ ਸ਼ਹਿਰ ਵਿੱਚ ਵਪਾਰਕ ਸਿਲੰਡਰ 1,950 ਰੁਪਏ ਵਿੱਚ ਮਿਲਦਾ ਸੀ। ਮੁੰਬਈ ‘ਚ ਇਸ ਦੀ ਕੀਮਤ 101 ਰੁਪਏ ਵਧ ਗਈ ਹੈ। ਇਸ ਦੇ ਨਾਲ ਹੀ ਚੇਨਈ ‘ਚ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 2,234.50 ਰੁਪਏ ਹੋ ਗਈ ਹੈ। ਪਹਿਲਾਂ ਇਸ ਦੀ ਕੀਮਤ 2,133 ਰੁਪਏ ਸੀ।

Scroll to Top