ਚੰਡੀਗੜ੍ਹ 08 ਸਤੰਬਰ 2022: ਬੀਤੇ ਸੋਮਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਦੇ ਮੁੰਬਈ ਦੌਰੇ ਦੌਰਾਨ ਸੁਰੱਖਿਆ ‘ਚ ਵੱਡੀ ਢਿੱਲ ਦਾ ਮਾਮਲਾ ਸਾਹਮਣੇ ਆਇਆ ਹੈ। ਮੁੰਬਈ ‘ਚ ਇਕ ਵਿਅਕਤੀ ਕਈ ਘੰਟੇ ਉਨ੍ਹਾਂ ਦੇ ਆਲੇ-ਦੁਆਲੇ ਘੁੰਮਦਾ ਰਿਹਾ। ਉਕਤ ਵਿਅਕਤੀ ਨੇ ਆਪਣੇ ਆਪ ਨੂੰ ਆਂਧਰਾ ਪ੍ਰਦੇਸ਼ ਦੇ ਇੱਕ ਸੰਸਦ ਮੈਂਬਰ ਦਾ ਪੀਏ ਦੱਸਿਆ ਸੀ|
ਇਸਦੇ ਚੱਲਦੇ ਮੁੰਬਈ ਪੁਲਿਸ ਨੇ ਇਸ ਮਾਮਲੇ ਵਿੱਚ ਮਹਾਰਾਸ਼ਟਰ ਦੇ ਧੂਲੇ ਜ਼ਿਲ੍ਹੇ ਦੇ ਹੇਮੰਤ ਪਵਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲ ਗ੍ਰਹਿ ਮੰਤਰਾਲੇ ਦਾ ਪਛਾਣ ਪੱਤਰ ਸੀ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਵੀ ਦੇਖਿਆ ਗਿਆ। ਮੁਲਜ਼ਮ ਹੇਮੰਤ ਪਵਾਰ ਨੂੰ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ ਪੰਜ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ | ਪੁਲਿਸ ਵਲੋਂ ਇਸ ਮਾਮਲੇ ਨੂੰ ਲੈ ਕੇ ਮੁਲਜ਼ਮ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ |