July 5, 2024 12:53 am
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਦਿੱਤੇ ਗਏ ਵੱਡੇ ਬਿਆਨ

ਚੰਡੀਗੜ੍ਹ, 10 ਨਵੰਬਰ 2021 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਪਟਿਆਲਾ ਦੀ ਧਾਮੋਮਾਜਰਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਪਬਲਿਕ ਸਕੂਲ ਦਾ ਉਦਘਾਟਨ ਕਰਨ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ

ਪੰਜਾਬ ਵਿੱਚ ਚੱਲ ਰਹੀ ਚੰਨੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਬੀਬੀ ਜਗੀਰ ਕੌਰ ਨੇ ਚੰਨੀ ਸਰਕਾਰ ਨੂੰ -0 ਨੰਬਰ ਦਿੰਦਿਆਂ ਕਿਹਾ ਇਸ ਸਰਕਾਰ ਦੇ ਸਾਰੇ ਮੰਤਰੀ ਬਹੁਤ ਵੱਡੇ ਗੱਪੀ ਹਨ

ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਵੀ ਬਿਜਲੀ ਗੁਲ ਨੇ ਕਿਹਾ ਕਿ ਜਦੋਂ ਹੁਣ ਸਾਰਾ ਕੁਝ ਭੁੱਲ ਚੁੱਕਿਆ ਵੱਡੇ ਅਦਾਰੇ ਖੁੱਲ੍ਹ ਚੁੱਕੇ ਨੇ ਤੇ ਫਿਰ ਆਖਿਰ ਕੋਰੀਡੋਰ ਦਾ ਲਾਂਘਾ ਕਿਉਂ ਨਹੀਂ ਖੋਲ੍ਹਿਆ ਜਾ ਰਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੀਤੀ ਕਰਤਾਰਪੁਰ ਕੌਰੀਡੋਰ ਲਾਂਘਾ ਖੋਲ੍ਹਣ ਦੀ ਅਪੀਲ

ਬੇਅਦਬੀ ਦੇ ਮਾਮਲੇ ਤੇ ਬੋਲਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਪਹਿਲਾਂ ਜੋ ਸਿੱਟ ਬਣਾਈ ਸੀ ਅਤੇ ਜੋ ਕਮਿਸ਼ਨ ਬਣਾਇਆ ਸੀ ਉਸ ਵਿੱਚੋਂ ਕੁਝ ਨਹੀਂ ਨਿਕਲਿਆ ਅਤੇ ਬੇਅਦਬੀ ਮਾਮਲੇ ਉੱਤੇ ਕਾਂਗਰਸ ਸਿਰਫ਼ ਸਿਆਸਤ ਕਰ ਰਹੀ ਹੈ ਅਤੇ ਕਾਂਗਰਸ ਦਾ ਇੱਕੋ ਇੱਕ ਮਕਸਦ ਹੈ ਬਾਦਲਾਂ ਨੂੰ ਅੰਦਰ ਕਰਨਾ

2022 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਮੀਰੀ ਪੀਰੀ ਦੇ ਸਿਧਾਂਤ ਤੇ ਚੱਲਣਗੇ ਅਤੇ ਧਰਮ ਅਤੇ ਰਾਜਨੀਤੀ ਵਿੱਚੋਂ ਪਹਿਲੇ ਨੰਬਰ ਤੇ ਧਰਮ ਨੂੰਹ ਰੱਖਿਆ ਜਾਣਾ ਚਾਹੀਦਾ ਪਰ ਫਿਰ ਵੀ ਜੋ ਪਾਰਟੀ ਵੱਲੋਂ ਹੁਕਮ ਹੋਵੇਗਾ ਉਹ ਉਸੇ ਹਿਸਾਬ ਨਾਲ ਚੋਣ ਲੜਨਗੇ

ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਨੂੰ ਲੈ ਕੇ ਕਿਹਾ ਕਿ ਉਨ੍ਹਾਂ ਵੱਲੋਂ ਕਈ ਵਾਰ ਰਾਸ਼ਟਰਪਤੀ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਅਪੀਲ ਕੀਤੀ ਗਈ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਜੇਲ੍ਹਾਂ ਵਿਚ ਆਪਣੀ ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ